ਸਿਵਲ ਹਸਪਤਾਲ ਵਿਚ ਲੱਗੇ ਖੂਨਦਾਨ ਕੈਂਪ ਵਿੱਚ 27 ਵਿਅਕਤੀਆਂ ਨੇ ਖੂਨਦਾਨ ਕੀਤਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਿਵਲ ਹਸਪਤਾਲ ਵਿਚ ਲੱਗੇ ਖੂਨਦਾਨ ਕੈਂਪ ਵਿੱਚ 27 ਵਿਅਕਤੀਆਂ ਨੇ ਖੂਨਦਾਨ ਕੀਤਾ
ਰੂਪਨਗਰ, 7 ਅਗਸਤ: ਸਿਵਲ ਹਸਪਤਾਲ ਵਿਚ ਲੱਗੇ ਖੂਨਦਾਨ ਕੈਂਪ ਵਿੱਚ 27 ਵਿਅਕਤੀਆਂ ਨੇ ਖੂਨਦਾਨ ਕੀਤਾ।
ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦਸ਼ਮੇਸ਼ ਯੂਥ ਕਲੱਬ ਦੇ ਮੁਖੀ ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਸਾਨੂੰ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕਰਨਾ ਚਾਹੀਦਾ ਹੈ ਜਿਸ ਲਈ ਇਨ੍ਹਾਂ ਦੇ ਕਲੱਬ ਵਲੋਂ ਸਰਕਾਰੀ ਹਸਪਤਾਲ ਦੇ ਨੋਟਿਸ ਉੱਤੇ ਇਸ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਕਲੱਬ ਵਲੋਂ ਸ਼ਹਿਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਇਸ ਮੌਕੇ ਉੱਤੇ ਡੀਐਸਪੀ ਸੁਰਿੰਦਰਪਾਲ ਸਿੰਘ ਵੱਲੋਂ ਖੂਨਦਾਨੀਆਂ ਨੂੰ ਬੈਚ ਅਤੇ ਖੂਨਦਾਨ ਸਰਟੀਫਿਕੇਟ ਦਿੱਤੇ ਗਏ। ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਇੰਚਾਰਜ ਮੈਡਮ ਹਰਪ੍ਰੀਤ ਅਤੇ ਉਨ੍ਹਾਂ ਦੇ ਸਟਾਫ਼ ਨੂੰ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮਨਦੀਪ ਮੋਦਗਿਲ ਸਕੱਤਰ ਵਿਸ਼ਾਲ ਵਾਸੂਦੇਵਾ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਰੂਪਨਗਰ ਦੇ ਪ੍ਰਧਾਨ ਮਨਦੀਪ ਮੋਦਗਿਲ ਅਤੇ ਦਸਮੇਸ਼ ਯੂਥ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ, ਚੇਅਰਮੈਨ ਮਨਜੀਤ ਸਿੰਘ, ਡਾ. ਹੇਮੰਤ ਕਾਲੜਾ, ਸੁਨੀਲ ਕੁੰਦਰਾ, ਅਤੇ ਪ੍ਰੋਜੈਕਟ ਇੰਚਾਰਜ ਪਰਵੀਨ ਸ਼ਰਮਾ ਅਤੇ ਜਗਜੀਤ ਸਿੰਘ ਗਿੱਲ, ਸਰਬਜੀਤ ਸਿੰਘ, ਮਨਦੀਪ ਸਿੰਘ, ਬਲਪ੍ਰੀਤ ਸਿੰਘ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਕੱਤਰ ਵਿਸ਼ਾਲ ਵਾਸੂਦੇਵਾ ਹਾਜ਼ਰ ਸਨ।