ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਦੌਰਾਨ ਵੱਖ ਵੱਖ ਥਾ ਤੇ ਟੀਕਾਕਰਨ ਕੈਂਪ ਲਗਾਏ

ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਦੌਰਾਨ ਵੱਖ ਵੱਖ ਥਾ ਤੇ ਟੀਕਾਕਰਨ ਕੈਂਪ ਲਗਾਏ
ਰੂਪਨਗਰ 25 ਮਾਰਚ:
ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵੱਲੋਂ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ, ਜਿਲਾ ਰੂਪਨਗਰ ਦੇ ਕਾਰਜਕਾਰੀ ਸਿਵਲ ਸਰਜਨ ਡਾ. ਨਵਰੂਪ ਕੌਰ ਦੀ ਰਹਿਨੁਮਾਈ ਹੇਠ ਸੋਮਵਾਰ ਨੂੰ ਜ਼ਿਲ੍ਹਾ ਰੂਪਨਗਰ ਵਿਖ਼ੇ ਵਿਸ਼ੇਸ਼ ਟੀਕਾਕਰਨ ਹਫਤਾ (ਸਪੈਸ਼ਲ ਇੰਮੂਨਾਈਜੇਸ਼ਨ ਵੀਕ) ਦੀ ਸ਼ੁਰੂਆਤ ਕੀਤੀ ਗਈ।
ਇਸ ਮੁਹਿੰਮ ਤਹਿਤ ਜਿਲੇ ਦੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਨਵਰੂਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਅਧੀਨ ਵੱਖ-ਵੱਖ ਥਾਵਾਂ ਤੇ ਸਿਹਤ ਕਰਮਚਾਰੀਆਂ ਵੱਲੋਂ ਯੋਗ ਲਾਭਪਾਤਰੀਆਂ ਵਾਸਤੇ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।
ਵਿਸ਼ੇਸ਼ ਟੀਕਾਕਰਨ ਹਫਤੇ ਬਾਰੇ ਜਾਣਕਾਰੀ ਦਿੰਦਿਆਂ ਡਾ. ਨਵਰੂਪ ਕੌਰ ਨੇ ਕਿਹਾ ਕਿ ਇਹ ਹਫਤਾ 24 ਮਾਰਚ ਤੋਂ 31 ਮਾਰਚ ਤੱਕ ਚਲੇਗਾ ਅਤੇ ਸਿਹਤ ਕਰਮੀਆਂ ਵੱਲੋਂ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ।
ਡਾ. ਨਵਰੂਪ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦੀ ਭਾਲ ਕੀਤੀ ਗਈ ਹੈ, ਤਾਂ ਜੋ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।
ਉਹਨਾਂ ਕਿਹਾ ਕਿ ਇਸ ਹਫਤੇ ਦੌਰਾਨ ਸਿਹਤ ਕਰਮੀਆਂ ਵਲੋਂ ਹਾਈ ਰਿਸਕ ਅਬਾਦੀ ਵਾਲੇ ਖੇਤਰਾਂ ਤੱਕ ਵੀ ਪਹੁੰਚ ਕਰਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਤੇ ਇਸ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ਮਾਰੂ ਬਿਮਾਰੀਆ ਬਚਾਅ ਲਈ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ, ਤਾਂ ਜੋ ਜ਼ਿਲ੍ਹੇ ਦੇ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ।
ਉਹਨਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਬਲਾਕਾਂ ਦੇ ਵਿਚ ਵਿਸ਼ੇਸ਼ ਟੀਕਾਕਰਨ ਹਫਤੇ ਦਾ ਨਿਰੀਖਣ ਕੀਤਾ ਜਾ ਰਿਹਾ ਹੈ।