ਬੰਦ ਕਰੋ

ਸਿਹਤ ਵਿਭਾਗ ਵੱਲੋਂ ਆਯੋਜਿਤ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 266 ਬੱਚਿਆਂ ਅਤੇ 42 ਗਰਭਵਤੀ ਔਰਤਾਂ ਨੇ ਲਿਆ ਲਾਭ – ਸਿਵਲ ਸਰਜਨ ਡਾ. ਤਰਸੇਮ ਸਿੰਘ

ਪ੍ਰਕਾਸ਼ਨ ਦੀ ਮਿਤੀ : 03/03/2025
266 children and 42 pregnant women benefited during the special vaccination week organized by the Health Department - Civil Surgeon Dr. Tarsem Singh

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸਿਹਤ ਵਿਭਾਗ ਵੱਲੋਂ ਆਯੋਜਿਤ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 266 ਬੱਚਿਆਂ ਅਤੇ 42 ਗਰਭਵਤੀ ਔਰਤਾਂ ਨੇ ਲਿਆ ਲਾਭ – ਸਿਵਲ ਸਰਜਨ ਡਾ. ਤਰਸੇਮ ਸਿੰਘ

ਰੂਪਨਗਰ, 3 ਮਾਰਚ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਮਰਜੀਤ ਸਿੰਘ ਦੀ ਦੇਖ-ਰੇਖ ਵਿੱਚ 24 ਫਰਵਰੀ ਤੋਂ 1 ਮਾਰਚ 2025 ਤੱਕ “ਵਿਸ਼ੇਸ਼ ਟੀਕਾਕਰਨ ਹਫਤਾ” ਮਨਾਇਆ ਗਿਆ ਜਿਸ ਵਿੱਚ 266 ਬੱਚਿਆਂ ਦਾ ਟੀਕਾਕਰਨ ਅਤੇ 42 ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਹੈ।

ਸਿਵਲ ਸਰਜਨ ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਹਫਤੇ ਦੌਰਾਨ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਨਿਯਮਿਤ ਟੀਕਾਕਰਨ ਕਰਵਾਉਣ ਤੋਂ ਕਿਸੇ ਕਾਰਣ ਵਾਂਝੇ ਰਹਿ ਗਏ ਨਵ-ਜਨਮੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੰਤਵ 100 ਫੀਸਦੀ ਰੁਟੀਨ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ।

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਲੱਖਾਂ ਬੱਚਿਆਂ ਦੀਆਂ ਕਈ ਗੰਭੀਰ ਬਿਮਾਰੀਆਂ ਦੇ ਕਾਰਨ ਮੌਤ ਹੋ ਜਾਂਦੀ ਹੈ, ਜਿਨ੍ਹਾਂ ਨੂੰ ਉਪਲਬਧ ਟੀਕਿਆਂ ਨਾਲ ਰੋਕਿਆ ਜਾ ਸਕਦਾ ਹੈ। ਜਿਹੜੇ ਬੱਚੇ ਸੰਪੂਰਨ ਟੀਕਾਕ੍ਰਿਤ ਹਨ, ਉਨ੍ਹਾਂ ਦੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧ ਜਾਂਦੀ ਹੈ ਅਤੇ ਉਹ ਖਤਰਨਾਕ ਬਿਮਾਰੀਆਂ ਤੋਂ ਸੁਰੱਖਿਅਤ ਰਹਿੰਦੇ ਹਨ। ਉਨ੍ਹਾਂ ਕਿਹਾ ਹਰੇਕ ਬੱਚੇ ਨੂੰ ਅਤੇ ਗਰਭਵਤੀ ਔਰਤ ਨੂੰ ਟੀਕਾਕ੍ਰਿਤ ਹੋਣ ਦੀ ਜ਼ਰੂਰਤ ਹੁੰਦੀ ਹੈ ਕਿਉਂਕਿ ਟੀਕਾਕਰਣ ਵਿਭਿੰਨ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਸਿਹਤ ਵਿਭਾਗ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਤੇ ਨਿਰੰਤਰ ਯਤਨਸ਼ੀਲ ਹੈ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ।