ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।
ਰੂਪਨਗਰ – ਮਿਤੀ – 6 ਅਪ੍ਰੈਲ 2021
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ
29 ਅਪ੍ਰੈਲ ਤੋ 01 ਮਈ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਣਗੇ ਪ੍ਰਕਾਸ਼ ਪੁਰਬ ਸਮਾਗਮ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ
29 ਅਪ੍ਰੈਲ ਤੋ 01 ਮਈ ਤੱਕ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੂਬਾ ਪੱਧਰੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੌਰਾਨ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਢੁਕਵੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਅੱਜ ਕਮੇਟੀ ਹਾਲ ਵਿਚ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਸਬੰਧ ਵਿਚ ਰੱਖੀ ਇੱਕ ਵਿਸ਼ੇਸ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ 29 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਰ ਕੀਰਤਨ ਪਹੁੰਚਣਗੇ ਅਤੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ।ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀੇ ਦੇ ਜੀਵਨ ਅਤੇ ਫਲਸਫੇ ਬਾਰੇ ਇੱਕ ਵਿਸ਼ੇਸ ਪ੍ਰਦਰਸ਼ਨੀ ਵਿਰਾਸਤ-ਏ-ਖਾਲਸਾ ਵਿਚ ਲਗਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦਿਨ ਵਿਰਾਸਤ-ਏ-ਖਾਲਸਾ ਵਿਚ ਹੈਡਕਾਰਫਟ ਅਤੇ ਇੰਡਸਟ੍ਰੀਅਲ ਉਤਪਾਦਾ ਦੀ ਇੱਕ ਹੋਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਦਿਨ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਪੰਜਾਬੀ ਲਿਟਰੇਚਰ ਫੈਸਟੀਵਲ ਕਰਵਾਇਆ ਜਾਵੇਗਾ ਅਤੇ ਔਰਤਾ ਤੇ ਪੁਰਸ਼ਾ ਦੇ ਖੇਡ ਮੁਕਾਬਲੇ ਹੋਣਗੇ।ਉਨ੍ਹਾਂ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੀ ਵਾਟਰਬੋਡੀ ਵਿਚ ਸ਼ਾਮ ਸਮੇ ਮਲਟੀਮੀਡੀਆ ਲਾਈਟ ਐਂਡ ਸਾਊਡ ਸ਼ੋਅ ਹੋਵੇਗਾ ਅਤੇ ਸ਼ਾਮ ਸਮੇ ਪੰਜਾਬ ਦੇ ਉਘੇ ਨਾਮਵਰ ਗਾਇਕ ਸੂਫੀ ਸੰਗੀਤ ਦੇ ਪ੍ਰੋਗਰਾਮ ਪੇਸ਼ ਕਰਨਗੇ।ਉਨ੍ਹਾਂ ਨੇ ਦੱਸਿਆ ਕਿ 30 ਅਪ੍ਰੈਲ ਨੂੰ ਵੀ ਇਹ ਸਾਰੇ ਸਮਾਗਮ ਜਾਰੀ ਰਹਿਣਗੇ ਅਤੇ 1 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਹੋਵੇਗਾ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਹੋਣਗੇ।ਇਸੇ ਦਿਨ ਸ਼ਾਮ ਸਮੇ ਵਿਰਾਸਤ-ਏ-ਖਾਲਸਾ ਦੇ ਵਾਟਰਵਾਡੀ ਵਿਚ ਮਲਟੀਮੀਡੀਆ,ਲਾਈਟ ਐਂਡ ਸਾਊਡ ਸ਼ੋਅ ਹੋਵੇਗਾ ਅਤੇ ਆਡੀਟੋਰੀਅਮ ਵਿਚ ਇੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਵੇ. ਪ੍ਰਕਾਸ਼ ਪੁਰਬ ਸਮਾਗਮਾਂ ਲਈ ਲੋੜੀਦੇ ਵਿਸ਼ੇਸ ਪ੍ਰਬੰਧ ਕਰਨ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਅਧਿਕਾਰੀਆਂ ਨੂੰ ਇਨ੍ਹਾਂ ਸਮਾਗਮਾਂ ਵਿਚ ਆਪਣੀ ਡਿਊਟੀ ਸੇਵਾ ਦੀ ਭਾਵਨਾ ਨਾਲ ਕਰਨ ਲਈ ਕਿਹਾ ਹੈ।