ਬੰਦ ਕਰੋ

ਹਲਕਾ ਰੂਪਨਗਰ ਵਿੱਚ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਤਹਿਤ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਐਸ.ਡੀ.ਐਮ. ਰੂਪਨਗਰ

ਪ੍ਰਕਾਸ਼ਨ ਦੀ ਮਿਤੀ : 01/12/2023
Special camps will be held today under the special cursory correction of photo voter list in Rupnagar Constituency - SDM. Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਹਲਕਾ ਰੂਪਨਗਰ ਵਿੱਚ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਤਹਿਤ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਐਸ.ਡੀ.ਐਮ. ਰੂਪਨਗਰ

ਰੂਪਨਗਰ, 1 ਦਸੰਬਰ: ਐਸ.ਡੀ.ਐਮ. ਰੂਪਨਗਰ ਸ.ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਤਹਿਤ ਵਿਧਾਨ ਸਭਾ ਚੋਣ ਹਲਕਾ-50 ਰੂਪਨਗਰ ਵਿੱਚ 02 ਅਤੇ 03 ਦਸੰਬਰ 2023 ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 01 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਇਹ ਕੈਂਪ ਲਗਾਏ ਜਾ ਰਹੇ ਹਨ।

ਸ. ਹਰਬੰਸ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾ ਵਾਲੇ ਦਿਨ ਬੂਥ ਲੈਵਲ ਅਫਸਰ ਆਪਣੇ ਆਪਣੇ ਪੋਲਿੰਗ ਸਟੇਸ਼ਨ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣ ਗਏ ਅਤੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ।

ਉਨ੍ਹਾਂ ਦੱਸਿਆ ਕਿ ਨਵੀਂ ਵੋਟ ਰਜਿਸਟਰੇਸ਼ਨ ਕਰਨ ਲਈ ਫਾਰਮ ਨੰਬਰ 6, ਨਾਂਅ ਕਟਵਾਉਣ ਲਈ ਫਾਰਮ ਨੰਬਰ 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵੋਟਰ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਵੋਟਰ ਕਾਰਡ ਬਦਲੀ ਕਰਨ ਲਈ ਫਾਰਮ ਨੰਬਰ 8 ਪ੍ਰਾਪਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਦੱਸਿਆ ਕਿ ਆਨਲਾਈਨ ਫਾਰਮ www.nvsp.in ਜਾਂ ਵੋਟਰ ਹੈਲਪਲਾਈਨ ਦੇ ਵੀ ਭਰੇ ਜਾ ਸਕਦੇ ਹਨ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਕਾਲ ਕਰ ਸਕਦੇ ਹਨ ।