ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਬੂਥ ਲੈਵਲ ਅਫਸਰਾਂ ਦੀ ਟ੍ਰੇਨਿੰਗ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਬੂਥ ਲੈਵਲ ਅਫਸਰਾਂ ਦੀ ਟ੍ਰੇਨਿੰਗ
ਸ੍ਰੀ ਚਮਕੌਰ ਸਾਹਿਬ, 09 ਜੁਲਾਈ: ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਬੀਐਲਓਜ਼ ਨੂੰ ਨੈਸ਼ਨਲ ਟ੍ਰੇਨਿੰਗ ਪ੍ਰੋਗਰਾਮ ਅਧੀਨ ਇਕ ਰੋਜ਼ਾ ਟ੍ਰੇਨਿੰਗ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿੱਚ ਦਿੱਤੀ ਗਈ।
ਇਸ ਟ੍ਰੇਨਿੰਗ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਸ. ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਇਹ ਟ੍ਰੇਨਿੰਗ ਪੂਰੇ ਦੇਸ਼ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਹੈ ਤਾਂ ਜੋ ਰਹਿੰਦੀਆਂ ਕਮੀਆਂ ਪੇਸ਼ੀਆਂ ਨੂੰ ਦੂਰ ਕੀਤਾ ਜਾ ਸਕੇ।
ਇਸ ਟ੍ਰੇਨਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਾਨੂੰਗੋ ਸ਼੍ਰੀ ਰਜੇਸ਼ ਕੁਮਾਰ ਨੇ ਦੱਸਿਆ ਕਿ ਸਟੇਟ ਰਿਸੋਰਸ ਪਰਸਨ ਸ੍ਰੀ ਦਿਨੇਸ਼ ਸੈਣੀ ਨੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮਾਸਟਰ ਟਰੇਨਰ ਅਤੇ ਸਵੀਪ ਨੋਡਲ ਅਫਸਰ ਸ. ਰਾਬਿੰਦਰ ਸਿੰਘ ਰੱਬੀ ਨੇ ਸੰਵਿਧਾਨਿਕ ਪ੍ਰਕਿਰਿਆ ਅਤੇ ਬੀਐਲਓ ਦੇ ਅਧਿਕਾਰ ਅਤੇ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਕਨੀਕੀ ਪੱਖ ਤੋਂ ਕਮਲਜੀਤ ਸਿੰਘ ਬਰਸਾਲਪੁਰ, ਸਰਬਜੀਤ ਸਿੰਘ ਬਸੀ ਗੁੱਜਰਾਂ, ਮਨਦੀਪ ਕੁਮਾਰ ਸ੍ਰੀ ਚਮਕੌਰ ਸਾਹਿਬ, ਗੁਰਜੀਤ ਸਿੰਘ ਮਕੜੌਨਾ ਕਲਾਂ, ਦਵਿੰਦਰ ਪਾਲ ਸਿੰਘ ਲੁਠੇੜੀ ਅਤੇ ਪਰਮਿੰਦਰ ਸਿੰਘ ਸੰਧੂਆਂ ਨੇ ਵੀ ਬੀਐਲਓ ਐਪ ਤੇ ਵੋਟਰ ਹੈਲਪ ਐਪ ਬਾਰੇ ਜਾਣਕਾਰੀ ਪ੍ਰਦਾਨ ਕੀਤੀ।
ਇਸ ਟਰੇਨਿੰਗ ਨੂੰ ਬਾਖੂਬੀ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਨਾਇਬ ਤਹਿਸੀਲਦਾਰ ਸ੍ਰੀ ਰਮਨ, ਮੈਡਮ ਜਸਪ੍ਰੀਤ ਕੌਰ ਅਤੇ ਰੁਪਿੰਦਰ ਸਿੰਘ ਸੋਨੂ ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ਵਿੱਚ ਭਾਗੀਦਾਰਾਂ ਦਾ ਇੱਕ ਟੈਸਟ ਵੀ ਹੋਇਆ ਅਤੇ ਸਰਟੀਫਿਕੇਟ ਵੀ ਵੰਡੇ ਗਏ।