ਬੰਦ ਕਰੋ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ

ਪ੍ਰਕਾਸ਼ਨ ਦੀ ਮਿਤੀ : 26/11/2023
Constitution Day was celebrated at the District Administration Complex

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ

ਰੂਪਨਗਰ, 26 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।

ਇਸ ਮੌਕੇ ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ ਤੇ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਫੁੱਲ ਭੇਂਟ ਕਰਕੇ ਸਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਨੇ ਕਿਹਾ ਕਿ ਅੱਜ ਦੇ ਗੌਰਵਮਈ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਰਕ ਜੀ ਨੂੰ ਸਿਜਦਾ ਕਰਨ ਬਣਦਾ ਹੈ, ਜਿਨਾਂ ਨੇ ਅਜਿਹਾ ਸੰਵਿਧਾਨ ਬਣਾਇਆ ਜਿਸ ਨੇ ਵੱਖ-ਵੱਖ ਧਰਮਾਂ, ਜਾਤਾਂ, ਸਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਿਰੋਇਆ।

ਉਨ੍ਹਾਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਪੂਰੇ ਦੇਸ਼ ਵਿਚ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਵਲੋਂ ਰਚਿਆ ਗਿਆ ਭਾਰਤੀ ਸੰਵਿਧਾਨ, ਸੰਵਿਧਾਨ ਸਭਾ ਦੁਆਰਾ ਰਸਮੀ ਤੌਰ `ਤੇ ਅਪਣਾਇਆ ਗਿਆ ਸੀ ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ।

ਇਸ ਉਪਰੰਤ ਸ. ਹਰਬੰਸ ਸਿੰਘ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਸੁਣਾਈ ਗਈ। ਉਨ੍ਹਾਂ ਵਲੋਂ ਮੌਜੂਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਨੁਸ਼ਾਸਨ ਦੀ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਐਡਵੋਕੇਟ ਚਰਨਜੀਤ ਸਿੰਘ ਘਈ, ਪ੍ਰਿੰਸੀਪਲ ਆਦਰਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।