ਬੰਦ ਕਰੋ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਇੱਕ ਕਿਲੋਮੀਟਰ ਦਾਅਰੇ ਦੇ ਅੰਦਰ ਡੋਰਟੂਡੋਰ ਘਰਾਂ ਵਿੰਚ ਸਿਹਤ ਵਿਭਾਗ ਵੱਲੋਂ ਕੀਤੀ ਜਾਵੇ ਸਿਹਤ ਜਾਂਚ

ਪ੍ਰਕਾਸ਼ਨ ਦੀ ਮਿਤੀ : 08/05/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 07 ਮਈ 2020

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਇੱਕ ਕਿਲੋਮੀਟਰ ਦਾਅਰੇ ਦੇ ਅੰਦਰ ਡੋਰਟੂਡੋਰ ਘਰਾਂ ਵਿੰਚ ਸਿਹਤ ਵਿਭਾਗ ਵੱਲੋਂ ਕੀਤੀ ਜਾਵੇ ਸਿਹਤ ਜਾਂਚ – ਡਿਪਟੀ ਕਮਿਸ਼ਨਰ

ਕਿਹਾ, ਕਿਸੇ ਤਰ੍ਹਾਂ ਦੇ ਘਬਰਾਉਣ ਜ਼ਰੂਰਤ ਨਹੀਂ

ਨਿਵਾਸੀਆਂ ਨੂੰ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਰੂਪਨਗਰ 07 ਮਈ – ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਇੱਕ ਕਿਲੋਮੀਟਰ ਦੇ ਦਾਅਰੇ ਦੇ ਅੰਦਰ ਸਥਿਤ ਘਰਾਂ ਦੇ ਵਿੱਚ ਸਿਹਤ ਵਿਭਾਗ ਵੱਲੋਂ ਡੋਰ ਟੂ ਡੋਰ ਘਰਾਂ ਵਿੱਚ ਜਾ ਕੇ ਚੈਕਅੱਪ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀ 01 ਕਿਲੋਮੀਟਰ ਦੇ ਦਾਅਰੇ ਦੇ ਅੰਦਰ ਜਾ ਕੇ ਘਰਾਂ ਵਿੱਚ ਰਹਿਣ ਵਾਲੇ ਮੈਬਰਾਂ ਦੀ ਸਿਹਤ ਸਬੰਧੀ ਜਾਂਚ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਕੇਵਲ ਅਹਿਤਿਆਤ ਦੇ ਤੌਰ ਤੇ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ। ਕਿਸੇ ਨੂੰ ਵੀ ਕਿਸੇ ਤਰ੍ਹਾਂ ਦੇ ਘਬਰਾਉਣ ਦੀ ਕੋਈ ਜਰੂਰਤ ਨਹੀਂ ਹੈ। ਸਿਹਤ ਵਿਭਾਗ ਵੱਲੋਂ ਸਿਹਤ ਸਬੰਧੀ ਮੁੱਢਲੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਜੇਕਰ ਕਿਸੇ ਨੂੰ ਸਿਹਤ ਸਬੰਧੀ ਕੋਈ ਹੋਰ ਵੀ ਸਮੱਸਿਆ ਹੈ ਤਾਂ ਮਾਹਿਰਾਂ ਵੱਲੋਂ ਮੌਕੇ ਤੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜ਼ੋ ਸਿਹਤ ਸਬੰਧੀ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ।