ਜ਼ਿਲ੍ਹਾ ਰੂਪਨਗਰ ’ਚ 15 ਅਗਸਤ ਨੂੰ ਡਰੋਨ ਦੀ ਵਰਤੋਂ ’ਤੇ ਪੂਰਨ ਪਾਬੰਦੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੂਪਨਗਰ ’ਚ 15 ਅਗਸਤ ਨੂੰ ਡਰੋਨ ਦੀ ਵਰਤੋਂ ’ਤੇ ਪੂਰਨ ਪਾਬੰਦੀ
ਰੂਪਨਗਰ, 13 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਅਕਸ਼ਿਤਾ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਵਿੱਚ 15 ਅਗਸਤ 2026, ਨੂੰ ਡਰੋਨ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਅਕਸ਼ਿਤਾ ਗੁਪਤਾ ਨੇ ਕਿਹਾ ਕਿ 15 ਅਗਸਤ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ, ਜਿਸਦੇ ਸਬੰਧ ਵਿੱਚ ਪ੍ਰਾਪਤ ਤਾਜਾ ਇੰਟੈਲੀਜੈਂਸ ਇਨਪੁਟਾਂ ਮੁਤਾਬਿਕ ਦੇਸ਼ ਵਿਰੋਧੀ ਅਨਸਰ ਡਰੋਨ ਰਾਹੀਂ ਕਿਸੇ ਵੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਲਈ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਡਰੋਨ ਦੀ ਵਰਤੋਂ ਕਰਨ ‘ਤੇ ਜ਼ਿਲ੍ਹਾ ਰੂਪਨਗਰ ਵਿੱਚ ਪੂਰਨ ਤੌਰ ‘ਤੇ ਪਾਬੰਦੀ ਲਗਾਉਣਾ ਬਹੁਤ ਜਰੂਰੀ ਹੈ।
ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਸੀਨੀਅਰ ਕਪਤਾਨ ਪੁਲਿਸ ਨੂੰ ਡਰੋਨ ਦੀ ਵਰਤੋਂ ਕਰਨ ਦੀ ਛੋਟ ਹੋਵੇਗੀ।