ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ 11 ਉਮੀਦਵਾਰਾਂ ਨੂੰ ਅਗਲੇ ਪੜਾਅ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ 11 ਉਮੀਦਵਾਰਾਂ ਨੂੰ ਅਗਲੇ ਪੜਾਅ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ
ਰੂਪਨਗਰ, 09 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 09 ਸਤੰਬਰ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ੁਭਮ ਹਾਊਸਿੰਗ ਡਿਵੈਲਪਮੈਂਟ ਫਾਈਨੈਂਸ ਲਿਮਟਿਡ ਵੱਲੋਂ ਰਿਲੇਸ਼ਨਸ਼ਿਪ ਅਫਸਰ (ਅਪ੍ਰੈਂਟਿਸ) ਦੀਆਂ 3 ਅਸਾਮੀਆਂ ਲਈ ਬਾਰਵੀਂ ਜਾਂ ਗ੍ਰੈਜੂਏਟ ਪਾਸ ਕੇਵਲ ਇਸਤਰੀ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12,000 ਰੁਪਏ ਤੋਂ 17,000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇ ਨਾਲ-ਨਾਲ ਪੀਐਫ਼ ਅਤੇ ਬੋਨਸ ਵੀ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਕੰਪਨੀ ਵੱਲੋਂ ਹੋਮ ਲੋਨ ਅਤੇ ਲੈਪ ਲੋਨ ਸੇਲਜ਼ ਲਈ ਵੀ 3 ਅਸਾਮੀਆਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਲਈ ਬਾਰਵੀਂ ਜਾਂ ਗ੍ਰੈਜੂਏਟ ਪਾਸ ਕੇਵਲ ਇਸਤਰੀ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਉਮੀਦਵਾਰ ਦੀ ਉਮਰ 18 ਤੋਂ 30 ਸਾਲ ਦੇ ਵਿਚਕਾਰ ਹੋਣੀ ਲਾਜ਼ਮੀ ਹੈ ਅਤੇ ਨੌਕਰੀ ਕਰਨ ਦਾ ਸਥਾਨ ਰੂਪਨਗਰ ਹੋਵੇਗਾ। ਇਸ ਕੈਂਪ ਵਿੱਚ ਕੇਵਲ ਲੜਕੀਆਂ ਹੀ ਭਾਗ ਲੈ ਸਕਦੀਆਂ ਸਨ।
ਯੰਗ ਪ੍ਰੋਫੈਸ਼ਨਲ ਐਮ.ਸੀ.ਸੀ. ਰੂਪਨਗਰ ਕੰਚਨ ਪਾਂਡੇ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੰਪਨੀ ਵੱਲੋਂ ਕੁੱਲ 11 ਉਮੀਦਵਾਰਾਂ ਨੂੰ ਅਗਲੇ ਪੜਾਅ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਹੈ।