ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ
ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਡਾ. ਪ੍ਰੀਤੀ ਯਾਦਵ
ਸਮੂਹ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਕਾਸਿ਼ਤ ਵੋਟਰ ਸੂਚੀਆਂ ਦੀ ਵੰਡ ਕੀਤੀ ਗਈ
ਰੂਪਨਗਰ, 5 ਜਨਵਰੀ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੂਪਨਗਰ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ/ਪ੍ਰਧਾਨਾਂ ਸਕੱਤਰਾਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।
ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਡਾ. ਪ੍ਰੀਤੀ ਯਾਦਵ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਰਾਹੀਂ ਪ੍ਰਾਪਤ ਹਦਾਇਤਾਂ ਬਾਰੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋ ਚੁੱਕੀ ਹੈ। ਜੇਕਰ ਅਜੇ ਤੱਕ 18-19 ਸਾਲ ਦੇ ਨੌਜਵਾਨਾਂ ਦੀ ਵੋਟ ਨਹੀਂ ਬਣੀ ਜਾਂ ਕਿਸੇ ਵੋਟਰ ਦੀ ਵੋਟ ਬਣਨ ਤੋਂ ਰਹਿ ਗਈ ਹੈ ਤਾਂ ਉਹ ਆਰ.ਓ./ਈ.ਆਰ.ਓ.ਦਫਤਰ ਵਿੱਚ ਜਾ ਕੇ ਜਾਂ ਬੀ.ਐਲ.ਓ.ਰਾਹੀਂ ਜਾਂ ਆਨਲਾਈਨ ਹੁਣ ਵੀ ਵੋਟ ਵਾਸਤੇ ਅਪਲਾਈ ਕਰ ਸਕਦਾ ਹੈ।
ਇਸ ਮੀਟਿੰਗ ਦੌਰਾਨ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਵੋਟਰ ਸੂਚੀ ਵਿੱਚ ਸੁਧਾਈ ਦਾ ਕੰਮ ਬੂਥ ਲੈਵਲ ਏਜੰਟ ਦੀ ਮੱਦਦ ਨਾਲ ਵਧੀਆ ਢੰਗ ਨਾਲ ਨੇਪਰੇ ਚੜ ਸਕਦਾ ਹੈ ਇਸ ਲਈ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਪਣੇ-ਆਪਣੇ ਬੂਥਾਂ ਤੇ ਬੂਥ ਲੈਵਲ ਏਜੰਟ ਲਗਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਮੂਹ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਕਾਸਿ਼ਤ ਵੋਟਰ ਸੂਚੀ ਦਾ ਇੱਕ-ਇੱਕ ਕੰਪਲੀਟ ਸੈੱਟ ਅਤੇ ਇੱਕ-ਇੱਕ ਡੀ.ਵੀ.ਡੀ. (ਬਿਨਾਂ ਫੋਟੋ ਵੋਟਰ ਸੂਚੀ) ਜ਼ਿਲ੍ਹਾ ਪ੍ਰਧਾਨ ਦੇ ਅਥਾਰਟੀ ਪੱਤਰ ਨਾਲ ਪ੍ਰਾਪਤ ਕਰਨ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਜੇਕਰ ਕਿਸੇ ਪਾਰਟੀ ਦੇ ਨੁਮਾਇੰਦੇ ਨੂੰ ਵਾਧੂ ਵੋਟਰ ਸੂਚੀ ਦੀ ਜ਼ਰੂਰਤ ਹੈ ਤਾਂ ਉਹ 2 ਰੁਪਏ ਪ੍ਰਤੀ ਪੇਜ ਦੇ ਹਿਸਾਬ ਨਾਲ ਪੈਸੇ ਜਮ੍ਹਾਂ ਕਰਵਾ ਕੇ ਲੈ ਸਕਦਾ ਹੈ।
ਇਸ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਜੋ਼ਨਲ ਇੰਚਾਰਜ ਐਡਵੋਕੇਟ ਸ.ਚਰਨਜੀਤ ਸਿੰਘ ਘਈ, ਭਾਰਤੀ ਜਨਤਾ ਪਾਰਟੀ ਤੋਂ ਸ.ਜਰਨੈਲ ਸਿੰਘ ਅਤੇ ਸ.ਗੁਰਕੀਰਤ ਸਿੰਘ ਸੈਣੀ, ਆਮ ਆਦਮੀ ਪਾਰਟੀ ਤੋਂ ਜ਼ਿਲ੍ਹਾ ਸਕੱਤਰ ਸ਼੍ਰੀ ਰਾਮ ਕੁਮਾਰ ਮੁਕਾਰੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ਼੍ਰੀ ਰਾਜੇਸ਼ਵਰ ਸਿੰਘ, ਸੀ.ਪੀ.ਆਈ ਤੋਂ ਕਾਮਰੇਡ ਸ.ਸੁਖਵੀਰ ਸਿੰਘ, ਜੂਨੀਅਰ ਸਹਾਇਕ ਸ.ਗੁਰਜੀਤ ਸਿੰਘ, ਚੋਣ ਕਾਨੂੰਗੋ ਸ਼੍ਰੀ ਰਾਜੇਸ਼ ਕੁਮਾਰ, ਕਲਰਕ ਸ.ਹਰਪਾਲ ਸਿੰਘ ਅਤੇ ਜ਼ਿਲ੍ਹਾ ਚੋਣ ਦਫ਼ਤਰ ਰੂਪਨਗਰ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਸ਼ਾਮਿਲ ਸਨ।