ਜ਼ਿਲ੍ਹੇ ਚ ਹੁਣ ਤੱਕ 1 ਲੱਖ 55 ਹਜ਼ਾਰ 288 ਮੀਟਰਕ ਟਨ ਕਣਕ ਦੀ ਆਮਦ ਹੋਈ – ਡਿਪਟੀ ਕਮਿਸ਼ਨਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।
ਰੂਪਨਗਰ – ਮਿਤੀ – 28 ਅਪ੍ਰੈਲ 2021
ਜ਼ਿਲ੍ਹੇ ਚ ਹੁਣ ਤੱਕ 1 ਲੱਖ 55 ਹਜ਼ਾਰ 288 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 243 ਕਰੋੜ 84 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 28 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 1 ਲੱਖ 55 ਹਜ਼ਾਰ 288 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਸਾਰੀ ਕਣਕ ਖਰੀਦੀ ਜਾ ਚੁੱਕੀ ਹੈ।
ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ, ਰੂਪਨਗਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 41 ਹਜਾਰ 462 ਮੀਟਰਕ ਟਨ, ਮਾਰਕਫੈੱਡ ਵੱਲੋਂ 32 ਹਜ਼ਾਰ 148 ਮੀਟਰਕ ਟਨ, ਪਨਸਪ ਵੱਲੋਂ 38 ਹਜਾਰ 839 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 23 ਹਜਾਰ 448 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 19401 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 90 ਹਜਾਰ 269 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 243 ਕਰੋੜ 84 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਭੀੜ ਨੂੰ ਘੱਟ ਕਰਨ ਲਈ ਕਾਫੀ ਲਾਹੇਵੰਦ ਸਾਬਿਤ ਹੋਈਆ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।