ਬੰਦ ਕਰੋ

ਜ਼ਿਲ੍ਹੇ ਦੀਆਂ ਮੰਡੀਆਂ ‘ਚ 30443 ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 15/10/2024
Eligible voters regarding Shiromani Gurdwara Parbandhak Committee can file their claims and objections till January 24 - SDM

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹੇ ਦੀਆਂ ਮੰਡੀਆਂ ‘ਚ 30443 ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ: ਡਿਪਟੀ ਕਮਿਸ਼ਨਰ

ਰੂਪਨਗਰ, 15 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ, ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚੋਂ 30443 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਸ ਦੇ ਨਾਲ ਹੀ 1750 ਮੀਟਰਕ ਟਨ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ 15 ਅਕਤੂਬਰ ਤੱਕ 63 ਕਰੋੜ ਰੁਪਏ ਦੇ ਕਰੀਬ ਰਕਮ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੌਨੇ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸ਼ਾਮ 6:00 ਵਜੇ ਤਕ ਦਾ ਨਿਰਧਾਰਿਤ ਕੀਤਾ ਗਿਆ, ਉਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।