ਜ਼ਿਲ੍ਹੇ ਦੀਆਂ ਮੰਡੀਆਂ ‘ਚ 87 ਹਜ਼ਾਰ 167 ਮੀਟਰਕ ਟਨ ਕਣਕ ਦੀ ਹੋਈ ਆਮਦ, 86 ਹਜ਼ਾਰ 822 ਮੀਟਰਕ ਟਨ ਦੀ ਕੀਤੀ ਜਾ ਚੁੱਕੀ ਹੈ ਖਰੀਦ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਦੀਆਂ ਮੰਡੀਆਂ ‘ਚ 87 ਹਜ਼ਾਰ 167 ਮੀਟਰਕ ਟਨ ਕਣਕ ਦੀ ਹੋਈ ਆਮਦ, 86 ਹਜ਼ਾਰ 822 ਮੀਟਰਕ ਟਨ ਦੀ ਕੀਤੀ ਜਾ ਚੁੱਕੀ ਹੈ ਖਰੀਦ
175 ਕਰੋੜ 82 ਲੱਖ ਰੁਪਏ ਦੀ ਕਿਸਾਨਾ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ
ਰੂਪਨਗਰ, 21 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਮੁਸ਼ਕਲ ਪੇਸ਼ ਆਉਂਦੀ ਹੈ ਅਧਿਕਾਰੀਆਂ ਵੱਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਸੀਜ਼ਨ ਦੌਰਾਨ ਲੰਘੀ 19 ਅਪ੍ਰੈਲ ਨੂੰ ਮੰਡੀਆਂ ਵਿੱਚ ਕਣਕ ਦੀ ਹੁਣ ਤੱਕ ਦੀ ਸਭ ਤੋਂ ਜਿਆਦਾ 17 ਹਜ਼ਾਰ 142 ਮੀਟਰਕ ਟਨ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਰੂਪਨਗਰ ਜ਼ਿਲ੍ਹੇ ਵਿੱਚ 87 ਹਜ਼ਾਰ 167 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 86 ਹਜ਼ਾਰ 822 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ ਵਿੱਚ ਸਮੂਹ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਦੀ 175 ਕਰੋੜ 82 ਲੱਖ ਰੁਪਏ ਦੀ ਅਦਾਇਗੀ ਕਿਸਾਨਾ ਨੂੰ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚੋਂ ਕਣਕ ਨੂੰ ਸਮੇਂ ਸਿਰ ਲਿਫਟ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਰੋਜ਼ ਰੇਲ ਹੈੱਡ ਰੂਪਨਗਰ ਵਿਖੇ ਸਪੈਸ਼ਲਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਮੰਡੀਆਂ ਵਿਚ ਗਲੱਟ ਦੀ ਸਮੱਸਿਆ ਤੋਂ ਬਚਿਆ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਕੀਤੇ ਗਏ ਹਨ ਤਾਂ ਜੋ ਸੀਜ਼ਨ ਦੌਰਾਨ ਕੋਈ ਦਰਪੇਸ਼ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚੋਂ ਪਨਗ੍ਰੇਨ ਵੱਲੋਂ 25,519 ਮੀਟਰਕ ਟਨ, ਮਾਰਕਫੈੱਡ ਵੱਲੋਂ 20929 ਮੀਟਰਕ ਟਨ, ਪਨਸਪ ਵੱਲੋਂ 21100 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 15945 ਮੀਟਰਕ ਟਨ, ਐਫ.ਸੀ.ਆਈ. ਵੱਲੋਂ 3279 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।