ਜ਼ਿਲ੍ਹੇ ਦੀ ਮੰਡੀਆਂ ਵਿੱਚ 85 ਹਜ਼ਾਰ 743 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹੇ ਦੀ ਮੰਡੀਆਂ ਵਿੱਚ 85 ਹਜ਼ਾਰ 743 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ
ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ 163.73 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
ਰੂਪਨਗਰ, 24 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਬੀ ਸੀਜਨ 2025-26 ਦੌਰਾਨ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 85 ਹਜ਼ਾਰ 743 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜੋ ਕਿ ਪਿਛਲੇ ਸਾਲ ਦੀ ਇਸ ਸਮੇਂ ਤੱਕ ਆਈ ਆਮਦ ਤੋ 15 ਗੁਣਾ ਜਿਆਦਾ ਹੈ।
ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ ਮੰਡੀਆਂ ਵਿੱਚ 73 ਹਜਾਰ 982 ਮੀਟਰਕ ਟਨ ਕਣਕ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 10 ਹਜਾਰ 591 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਦੀ ਅਦਾਇਗੀ 163.73 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੋਰ ਤੇ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗਰੇਨ ਵੱਲੋਂ 22 ਹਜਾਰ 362 ਮੀਟਰਿਕ ਟਨ, ਮਾਰਕਫੈੱਡ ਵੱਲੋ 18 ਹਜਾਰ 723 ਮੀਟਰਿਕ ਟਨ, ਪਨਸਪ ਵੱਲੋ 14 ਹਜਾਰ 423 ਮੀਟਰਿਕ ਟਨ, ਵੇਅਰ ਹਾਊਸ ਵੱਲੋ 14 ਹਜਾਰ 908 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋ 3 ਹਜਾਰ 557 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਨਾਲੋ-ਨਾਲ ਲਿਫਟਿੰਗ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਵਿੱਚ ਕਿਸੇ ਕਿਸਾਨ ਜਾਂ ਆੜਤੀਏ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਵੱਧ ਤੋ ਵੱਧ 12% ਤੱਕ ਨਮੀ ਵਾਲੀ ਫਸਲ ਹੀ ਮੰਡੀ ਵਿੱਚ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।