• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

10 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 3 ਵਿਅਕਤੀ ਕੀਤੇ ਗ੍ਰਿਫਤਾਰ

ਪ੍ਰਕਾਸ਼ਨ ਦੀ ਮਿਤੀ : 06/07/2025
1 person with 10 grams of narcotic powder and 3 drug addicts arrested

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

10 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 3 ਵਿਅਕਤੀ ਕੀਤੇ ਗ੍ਰਿਫਤਾਰ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸਐੱਸਪੀ

ਰੂਪਨਗਰ, 06 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ

ਨਸ਼ਾ ਕਰਨ ਦੇ ਆਦੀ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਵਿਸਾਲਦੀਪ ਸਿੰਘ ਵਾਸੀ ਨੇੜੇ ਚਰਚ ਪਿੰਡ ਮਾਣੇਮਾਜਰਾ, ਵਿਕਰਮਜੀਤ ਸਿੰਘ ਵਾਸੀ ਬਹਿਲੋਲਪੁਰ ਅਤੇ ਦਲਵੀਰ ਸਿੰਘ ਵਾਸੀ ਮਾਣੇ ਮਾਜਰਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸਿਟੀ ਰੂਪਨਗਰ ਵੱਲੋਂ ਗੁਰਚਰਨ ਸਿੰਘ ਉਰਫ ਚਾਨਾ ਵਾਸੀ ਗਿਆਨੀ ਜ਼ੈਲ ਸਿੰਘ ਨਗਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।

ਇਸ ਤੋਂ ਇਲਾਵਾ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।