16 ਅਪ੍ਰੈਲ ਨੂੰ ਔਰਤਾਂ ਦੇ ਹੱਕਾਂ ਬਾਰੇ ਜਾਗਰੂਕਤਾ ਵਧਾਉਣ ਸੰਬੰਧੀ ਸਮਾਗਮ ‘ਚ ਪੰਜਾਬ ਸਟੇਟ ਵੂਮੈਨ ਕਮਿਸ਼ਨ ਦੇ ਚੇਅਰਪਰਸਨ ਸਰਕਾਰੀ ਕਾਲਜ ਪਹੁੰਚਣਗੇ

16 ਅਪ੍ਰੈਲ ਨੂੰ ਔਰਤਾਂ ਦੇ ਹੱਕਾਂ ਬਾਰੇ ਜਾਗਰੂਕਤਾ ਵਧਾਉਣ ਸੰਬੰਧੀ ਸਮਾਗਮ ‘ਚ ਪੰਜਾਬ ਸਟੇਟ ਵੂਮੈਨ ਕਮਿਸ਼ਨ ਦੇ ਚੇਅਰਪਰਸਨ ਸਰਕਾਰੀ ਕਾਲਜ ਪਹੁੰਚਣਗੇ
ਰੂਪਨਗਰ, 15 ਅਪ੍ਰੈਲ: ਜਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 16 ਅਪ੍ਰੈਲ 2025 ਨੂੰ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਡੀ ਪੀ ਓ ਸ਼ਰੂਤੀ ਸ਼ਰਮਾ ਨੇ ਦੱਸਿਆ ਕਿ ਇਹ ਸਮਾਗਮ ਜਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਸੰਬੰਧੀ ਜਾਗਰੂਕਤਾ ਵਧਾਉਣ ਲਈ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਵੂਮੈਨ ਸੈੱਲ, ਵਨ ਸਟੋਪ ਸੈਂਟਰ, ਬਾਲ ਸੁਰੱਖਿਆ ਯੂਨਿਟ, ਸੈਲਫ ਹੈਲਪ ਗਰੁੱਪ ਸਮੇਤ ਵੱਖ ਵੱਖ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਸਮਾਗਮ ਰੂਪਨਗਰ ਦੇ ਨਿਵਾਸੀਆਂ ਲਈ ਇੱਕ ਵਧੀਆ ਮੌਕਾ ਹੋਵੇਗਾ ਕਿ ਉਹ ਆਪਣੇ ਹੱਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।