ਬੰਦ ਕਰੋ

2015 ਤੋਂ ਪਹਿਲਾਂ ਬਣੇ ਅਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਜਰੂਰੀ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 25/05/2023
Aadhaar card made before 2015 must be updated - Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

2015 ਤੋਂ ਪਹਿਲਾਂ ਬਣੇ ਅਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਜਰੂਰੀ – ਡਿਪਟੀ ਕਮਿਸ਼ਨਰ

ਰੂਪਨਗਰ 25 ਮਈ : ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਸਨੀਕ ਦਾ ਆਧਾਰ ਕਾਰਡ 2015 ਤੋਂ ਪਹਿਲਾਂ ਬਣਿਆ ਹੋਇਆ ਹੈ ਉਸ ਨੂੰ ਅਪਡੇਟ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਸਰਕਾਰੀ ਸੇਵਾਵਾਂ/ਸਹੂਲਤਾਂ ਦਾ ਲਾਭ ਲੈਣ ਜਾਂ ਸਰਕਾਰੀ ਕੰਮਕਾਜ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਅਧਾਰ ਅਪਡੇਟ ਦੇ ਲਈ ਆਪਣੇ ਨਜਦੀਕੀ ਸੇਵਾਂ ਕੇਂਦਰਾਂ ਜਾਂ ਅਧਾਰ ਕੇਂਦਰ ‘ਤੇ ਜਾ ਕੇ ਆਪਣੀ ਪਛਾਣ ਅਤੇ ਘਰ ਦੇ ਪੱਕੇ ਪਤੇ ਦੇ ਸਬੂਤਾਂ ਦੇ ਦਸਤਾਵੇਜ਼ ਜਮ੍ਹਾਂ ਕਰਕੇ ਆਪਣੇ ਅਧਾਰ ਕਾਰਡ ਨੂੰ ਅਪਡੇਟ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਾਰੇ ਨਿਵਾਸਿਆਂ ਨੂੰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਕੇ ਆਪਣੀ ਜਾਣਕਾਰੀ ਨੂੰ ਮੁੜ ਪ੍ਰਮਾਣਿਤ ਕਰਨ ਦੀ ਲੋੜ ਹੁੰਦੀ ਹੈ, ਭਾਵੇਂ ਉਨ੍ਹਾਂ ਦੇ ਜਨਸੰਖਿਆ ਡੇਟਾ ਵਿੱਚ ਕੋਈ ਬਦਲਾਅ ਨਾ ਵੀ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਮੋਬਾਇਲ ਨੰਬਰ ਆਧਾਰ ‘ਤੇ ਰਜਿਸਟਰਡ ਹੈ ਤਾਂ ਨਾਗਰਿਕ ਖੁਦ ਵੀ ਵੈਬਸਾਈਟ ਤੇ ਲੌਗਇਨ ਕਰਕੇ ਔਨਲਾਈਨ ਇਸ ਸੇਵਾ ਦਾ ਲਾਭ ਲੈ ਸਕਦੇ ਹਨ।

ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਜਿਵੇਂ ਕਿ ਅਧਾਰ ਬਾਇਓਮੀਟ੍ਰਿਕ ਪ੍ਰਮਾਣੀਕਰਣ ਦੇ ਨਾਲ ਇੱਕ ਨਾਗਰਿਕ ਦੀ ਪਛਾਣ ਕਰਨ ਦੇ ਪ੍ਰਬੰਧ ਦੇ ਨਾਲ ਪਛਾਣ ਦੇ ਸਭ ਤੋਂ ਵੱਧ ਪ੍ਰਵਾਨਿਤ ਸਬੂਤ ਵਜੋ ਉਭਰਿਆ ਹੈ ਅਤੇ ਕਈ ਸਰਕਾਰੀ ਸੇਵਾਵਾਂ/ਸਹੂਲਤਾਂ ਦਾ ਲਾਭ ਲੈਣ ਲਈ ਅਧਾਰ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਲਈ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਅਧਾਰ ਕਾਰਡ ਨੂੰ ਸਮੇਂ-ਸਮੇਂ ਅਪਡੇਟ ਜਰੂਰ ਕਰਵਾਉਣ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਪਛਾਣ ਦੇ ਸਬੂਤ ਅਤੇ ਪਤੇ ਦੇ ਸਬੂਤ ਦਸਤਾਵੇਜ਼ਾਂ ਨੂੰ ਅਪਡੇਟ ਕਰਕੇ ਨਾਗਰਿਕਾਂ ਦੇ ਅਧਾਰ ਨੂੰ ਮਜ਼ਬੂਤ ਕਰਨ ਲਈ ਇੱਕ ਅਭਿਆਸ ਸ਼ੁਰੂ ਕੀਤਾ ਹੈ। ਯੂ.ਆਈ.ਡੀ.ਏ.ਆਈ. ਨੇ ਦਸਤਾਵੇਜ਼ ਅਪਡੇਟ ਵਿਸ਼ੇਸ਼ਤਾ ਰਾਹੀਂ ਅਧਾਰ ਵਿੱਚ ਦਸਤਾਵੇਜ਼ ਅਪਡੇਟ ਦੀ ਇੱਕ ਨਵੀਂ ਕਾਰਜਸ਼ੀਲਤਾ ਪੇਸ਼ ਕੀਤੀ ਹੈ।