ਬੰਦ ਕਰੋ

23 ਫਰਵਰੀ ਨੂੰ ਹੋਣ ਵਾਲੀ ਸਲਾਨਾ ਮਿੰਨੀ ਮੈਰਾਥਨ ਦੇ ਲਈ 500 ਤੋਂ ਵੱਧ ਨੌਜਵਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ

ਪ੍ਰਕਾਸ਼ਨ ਦੀ ਮਿਤੀ : 18/02/2025
More than 500 youth have registered for the annual mini marathon to be held on February 23

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

23 ਫਰਵਰੀ ਨੂੰ ਹੋਣ ਵਾਲੀ ਸਲਾਨਾ ਮਿੰਨੀ ਮੈਰਾਥਨ ਦੇ ਲਈ 500 ਤੋਂ ਵੱਧ ਨੌਜਵਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ

ਵਧੀਕ ਡਿਪਟੀ ਕਮਿਸ਼ਨਰ ਨੇ ਮਿੰਨੀ ਮੈਰਾਥਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸਲਾਨਾ ਰੂਪਨਗਰ ਮਿੰਨੀ ਮੈਰਾਥਨ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਵਾਸੀ https://bit.ly/3X3BukP ਉਤੇ ਰਜਿਸਟਰੇਸ਼ਨ ਕਰਨ ਮਿੰਨੀ ਮੈਰਾਥਨ ਸੰਬੰਧੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਦੇ ਦਫ਼ਤਰ ਅਤੇ 01881221158 ਉਤੇ ਸੰਪਰਕ ਕੀਤਾ ਜਾ ਸਕਦਾ

ਐਨ ਸੀ ਸੀ ਦੇ ਕੈਡਿਟ ਸਮੇਤ ਹੋਰ ਸੰਸਥਾਵਾਂ ਦੇ ਵਲੰਟੀਅਰ ਵਜੋਂ ਤਾਇਨਾਤ ਹੋਣਗੇ

ਰੂਪਨਗਰ, 18 ਫਰਵਰੀ: ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ 23 ਫਰਵਰੀ 2025 ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਸਲਾਨਾ ਮਿੰਨੀ ਮੈਰਾਥਨ ਦੇ ਲਈ ਹੁਣ ਤੱਕ 500 ਤੋਂ ਵੱਧ ਨੌਜਵਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਇਸ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਮਿੰਨੀ ਮੈਰਾਥਨ ਲਈ ਵੱਡੀ ਗਿਣਤੀ ਵਿੱਚ ਹੋ ਰਹੀ ਰਜਿਸਟ੍ਰੇਸ਼ਨ ਤੋਂ ਪਤਾ ਲਗਦਾ ਹੈ ਕਿ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਇਲਾਕਾ ਵਾਸੀ ਸਿਹਤ ਪ੍ਰਤੀ ਵਿਆਪਕ ਪੱਧਰ ਉੱਤੇ ਜਾਗਰੂਕ ਹੋ ਰਹੇ ਹਨ।

ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੈਰਾਥਨ ਦੇ ਲਈ ਮੁਕੰਮਲ ਹੋਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮਿੰਨੀ ਮੈਰਾਥਨ ਤੁਹਾਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਕੇ ਯਤਨ ਕੀਤੇ ਜਾਣ ਅਤੇ ਇਸ ਸਾਲਾਨਾ ਮੈਰਾਥਨ ਵਿੱਚ ਹਿੱਸਾ ਲੈਣ ਵਾਲੇ ਹਰ ਭਾਗੀਦਾਰ ਦਾ ਪੂਰਾ ਧਿਆਨ ਰੱਖਿਆ ਜਾਵੇ।

ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਇਹ ਮੈਰਾਥਨ 23 ਫਰਵਰੀ ਵਾਲੇ ਦਿਨ ਸਵੇਰੇ 6 ਵਜੇ ਨਹਿਰੂ ਸਟੇਡੀਅਮ ਰੂਪਨਗਰ ਤੋਂ ਸ਼ੁਰੂ ਹੋਵੇਗੀ, ਜਿਸ ਦੇ ਵਿੱਚ 2.5 ਕਿਲੋਮੀਟਰ, 5 ਕਿਲੋਮੀਟਰ ਅਤੇ 10 ਕਿਲੋਮੀਟਰ ਵਿੱਚ 3 ਵਰਗਾਂ 16 ਸਾਲ ਤੋਂ ਘੱਟ ਵਰਗ, ਓਪਨ ਵਰਗ ਅਤੇ ਸੀਨੀਅਰ ਸਿਟੀਜ਼ਨ ਵਰਗ ਵਿੱਚ ਮਰਦ ਅਤੇ ਔਰਤ ਦੋਵੋਂ ਭਾਗ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਦਾ ਰੂਟ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋ ਕੇ ਨਵੇਂ ਬਣੇ ਪੁੱਲ ਤੋਂ ਹੁੰਦੇ ਹੋਏ ਸਫ਼ਰ ਏ ਸ਼ਹਾਦਤ ਮਾਰਗ ਤੇ ਬਰਡ ਵਾਚ ਸੈਂਟਰ ਤੋਂ ਕਟਲੀ ਤੱਕ 2.5 ਕਿਲੋਮੀਟਰ ਵਰਗ, ਇਸੇ ਤਰ੍ਹਾਂ ਵੱਖ-ਵੱਖ ਵਰਗ ਜਿਵੇਂ 5 ਤੇ 10 ਕਿਲੋਮੀਟਰ ਨੂੰ ਪੂਰੀ ਕਰਦੀ ਹੋਈ ਵਾਪਿਸ ਨਹਿਰੂ ਸਟੇਡੀਅਮ ਆ ਕੇ ਸਮਾਪਤ ਹੋਵੇਗੀ। ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਮੈਰਾਥਨ ਦੇ ਜੇਤੂਆਂ ਨੂੰ 1.5 ਲੱਖ ਰੁਪਏ ਦੇ ਕਰੀਬ ਇਨਾਮ ਦਿੱਤੇ ਜਾਣਗੇ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਸਲਾਨਾ ਰੂਪਨਗਰ ਮਿੰਨੀ ਮੈਰਾਥਨ ਵਿਚ ਭਾਗ ਲੈਣ ਲਈ https://bit.ly/3X3BukP ਉਤੇ ਰਜਿਸਟਰੇਸ਼ਨ ਕਰਨ ਲਈ ਅਪੀਲ ਕੀਤੀ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਦੇ ਦਫ਼ਤਰ ਅਤੇ 01881221158 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।