40 ਗ੍ਰਾਮ ਨਸ਼ੀਲੇ ਪਾਊਡਰ ਸਮੇਤ 03 ਵਿਅਕਤੀ ਕੀਤੇ ਗ੍ਰਿਫ਼ਤਾਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
40 ਗ੍ਰਾਮ ਨਸ਼ੀਲੇ ਪਾਊਡਰ ਸਮੇਤ 03 ਵਿਅਕਤੀ ਕੀਤੇ ਗ੍ਰਿਫ਼ਤਾਰ
ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਪਿੰਡਾਂ ਵਿੱਚ ਮੀਟਿੰਗਾ ਕੀਤੀਆਂ
ਰੂਪਨਗਰ, 27 ਅਗਸਤ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 40 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਲਈ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਕੀਰਤਪੁਰ ਸਾਹਿਬ ਵੱਲੋਂ ਅਵਤਾਰ ਸਿੰਘ ਉਰਫ ਰਿੰਕੂ ਵਾਸੀ ਆਹਲੋਵਾਲ ਥਾਣਾ ਕੀਰਤਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਥਾਣਾ ਨੰਗਲ ਵੱਲੋਂ ਨਰੇਸ਼ ਕੁਮਾਰ ਵਾਸੀ ਨੇੜੇ ਤੂੜੀ ਵਾਲਾ ਸ਼ਰਮਾ ਸਟੋਰ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਥਾਣਾ ਸਿਟੀ ਰੂਪਨਗਰ ਵੱਲੋਂ ਹਰਸ਼ਪ੍ਰੀਤ ਸਿੰਘ ਉਰਫ ਹੈਲਮਟ ਵਾਸੀ ਪਿੰਡ ਬੰਦੇ ਮਾਹਲਾਂ ਥਾਣਾ ਸਦਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
ਐੱਸਐੱਸਪੀ ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।