7 ਮਈ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
7 ਮਈ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
5 ਮਈ, ਰੂਪਨਗਰ: ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਿਲ੍ਹੇ ਦੇ ਪਿੰਡ-ਪਿੰਡ ਪਹੁੰਚਾਉਣ ਲਈ 7 ਮਈ ਤੋਂ ਨਸ਼ਾਂ ਮੁਕਤੀ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ।
ਇਸ ਬਾਰੇ ਹੋਰ ਜਾਣਕਾਰੀ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਪਿੰਡਾਂ ਦੇ ਪਹਿਰੇਦਾਰ ਜੋ ਕਿ ‘ਵਿਲੇਜ ਡਿਫ਼ੈਂਸ ਕਮੇਟੀ’ ਦੇ ਮੈਂਬਰਾਂ ਦੇ ਸਹਿਯੋਗ ਨਾਲ ਇਹ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਪਿੰਡ ਵਾਸੀਆਂ ਨੂੰ ਖ਼ਾਸ ਤੌਰ ‘ਤੇ ਸ਼ਾਮਿਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਪੰਚਾਇਤਾਂ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਮਤੇ ਪਾ ਰਹੀਆਂ ਹਨ। ਜਿਸ ਤੋਂ ਪਤਾ ਲੱਗਦਾ ਹੈ ਕਿ ਹੁਣ ਲੋਕ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਜ਼ਿੰਮੇਂਵਾਰੀ ਨਾਲ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜ੍ਹਤ ਨੋਜੁਆਨਾਂ ਨੂੰ ਮਿਆਰੀ ਇਲਾਜ ਸੇਵਾਵਾਂ ਮੁਹੱਇਆ ਕਰਵਾਉਣ ਲਈ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਨਸ਼ਾ ਛੱਡ ਰਹੇ ਨੋਜੁਆਨਾਂ ਨੂੰ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਕਰਕੇ ਸਹੀ ਤਰੀਕੇ ਨਾਲ ਇਲਾਜ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਛੇੜੀ ਇਸ ਜੰਗ ਵਿੱਚ ਪਿੰਡਾਂ ਦੇ ਲੋਕਾਂ ਨੂੰ ਜੋੜਨ ਲਈ ਇਹ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰ ਰਹੀ ਹੈ, ਜੋ ਕਿ ਰੂਪਨਗਰ ਜ਼ਿਲ੍ਹੇ ਦੇ ਸਮੇਤ ਹਰ ਜ਼ਿਲ੍ਹੇ ਵਿੱਚ ਚੱਲੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ, ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖ਼ਾ ਪਿੱਛੇ ਪਹੁੰਚਾਏਗੀ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਪਹਿਲ ਦੇ ਆਧਾਰ ਉੱਤੇ ਇਸ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਿਲ ਹੋਣ ਅਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹੋਏ ਨਸ਼ਾ ਵੇਚਣ ਵਾਲਿਆ ਦੀ ਸੂਚਨਾ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕਰਨ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ।