ਬੰਦ ਕਰੋ

74ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

ਪ੍ਰਕਾਸ਼ਨ ਦੀ ਮਿਤੀ : 24/01/2023
Preparations for 74th Republic Day complete, full dress rehearsal held at Nehru Stadium

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ

74ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

• ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਲਹਿਰਾਉਣਗੇ ਕੌਮੀ ਝੰਡਾ

ਰੂਪਨਗਰ, 24 ਜਨਵਰੀ: 74ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਨਿਭਾਈ ਗਈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕ ਐੱਸ ਸੋਨੀ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਸ. ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।

ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਇਸ ਉਪਰੰਤ ਡਾ. ਪ੍ਰੀਤੀ ਯਾਦਵ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਬਣਦੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁੱਖੀ ਨੇ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਆਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਟੇਡੀਅਮ ਵਿਚ ਜਾਣ ਵਾਲੇ ਹਰ ਸਮਾਨ ਦੀ ਸਕੈਨਨਿੰਗ ਵੀ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਦਿਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਅਨਮਜੋਤ ਕੌਰ, ਐਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਐਸਪੀ (ਇਨਵੇਸਟੀਗੇਸ਼ਨ) ਸ. ਮਨਵਿੰਦਰ ਸਿੰਘ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।