ਬੰਦ ਕਰੋ

ਡਿਪਟੀ ਕਮਿਸ਼ਨਰ ਨੇ ਪਟਵਾਰ ਖਾਨੇ, ਸੇਵਾ ਕੇਂਦਰ ਤੇ ਆਮ ਆਦਮੀਂ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ

ਪ੍ਰਕਾਸ਼ਨ ਦੀ ਮਿਤੀ : 06/09/2023
The Deputy Commissioner paid a surprise visit to the Patwar Khane, Sewa Kendra and Aam Aadmin Clinic

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਪਟਵਾਰ ਖਾਨੇ, ਸੇਵਾ ਕੇਂਦਰ ਤੇ ਆਮ ਆਦਮੀਂ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ

ਰੂਪਨਗਰ, 6 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਵਾਰ ਖਾਨੇ ਦਾ ਅਚਨਚੇਤ ਦੌਰਾ ਕੀਤਾ ਅਤੇ ਇਸ ਦੇ ਨਾਲ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਅਤੇ ਆਮ ਆਦਮੀਂ ਕਲੀਨਿਕ ਵਿਖੇ ਚੱਲ ਰਹੀਆਂ ਸੇਵਾਵਾਂ ਦਾ ਵੀ ਜਾਇਜਾ ਲਿਆ।

ਇਸ ਮੌਕੇ ਉਨ੍ਹਾਂ ਸਮੂਹ ਪਟਵਾਰੀਆਂ ਨੂੰ ਹਦਾਇਤ ਕੀਤੀ ਕੀ ਉਹ ਆਪਣੀ ਬਣਦੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਵਾਉਣ। ਉਨ੍ਹਾਂ ਕਿਹਾ ਕਿ ਪੈਂਡਿੰਗ ਪਏ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਲਈ ਚਲਾਈਆਂ ਗਈਆਂ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਇਆ ਜਾ ਸਕੇ।

ਇਸ ਉਪਰੰਤ ਉਨ੍ਹਾਂ ਸੇਵਾ ਕੇਂਦਰ ਵਿਖੇ ਵੀ ਪਹੁੰਚ ਕੀਤੀ ਅਤੇ ਉਥੇ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ ਜਿਸ ਉਤੇ ਪੁੱਜੇ ਲੋਕਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ।

ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੇਵਾ ਲੈਣ ਪਹੁੰਚੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਦੇ ਕੰਮ ਨੂੰ ਜਲਦ ਤੋਂ ਜਲਦ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੇ ਜਾਵੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨ ਤੇ ਦਿਵਿਆਂਗ ਜਨ ਨੂੰ ਲਾਈਨ ਚ ਲਗਾਉਣ ਦੀ ਜਗ੍ਹਾ ਉਨ੍ਹਾਂ ਦੀ ਸੁਣਵਾਈ ਪਹਿਲ ਦੇ ਆਧਾਰ ਉਤੇ ਕੀਤੀ ਜਾਵੇ।

ਇਸ ਉਪਰੰਤ ਉਨ੍ਹਾਂ ਮਿੰਨੀ ਸਕੱਤਰੇਤ ਵਿਖੇ ਆਮ ਆਦਮੀ ਕਲੀਨਿਕ ਦਾ ਵੀ ਜਾਇਜਾ ਲਿਆ ਉਥੇ ਪੁੱਜੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਉਨ੍ਹਾਂ ਨੂੰ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਨ੍ਹਾਂ ਤੋਂ ਨਿੱਜੀ ਸੁਝਾਅ ਵੀ ਮੰਗੇ।