Close

Painting competition at division level by District Child Welfare Council

Publish Date : 01/11/2022
Painting competition at division level by District Child Welfare Council

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਬਾਲ ਭਲਾਈ ਕੌਂਸਲ ਵਲੋਂ ਡਵੀਜ਼ਨ ਪੱਧਰ ‘ਤੇ ਪੇਂਟਿੰਗ ਮੁਕਾਬਲੇ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ

ਰੂਪਨਗਰ, 01 ਨਵੰਬਰ:

ਸਟੇਟ ਬਾਲ ਭਲਾਈ ਕੌਂਸਲ ਪੰਜਾਬ ਵਲੋਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਰੂਪਨਗਰ ਦੇ ਸਹਿਯੋਗ ਨਾਲ ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਡਵੀਜ਼ਨ ਪੱਧਰ ‘ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਪੇਂਟਿੰਗ ਮੁਕਾਬਲਿਆਂ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿੱਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਵਿੱਚ ਬਹੁਤ ਸਹਾਈ ਸਿੱਧ ਹੁੰਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡੀ.ਏ.ਵੀ. ਸਕੂਲ ਰੋਪੜ ਸ. ਇਕਬਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਅਤੇ ਐਸ.ਏ.ਐਸ. ਨਗਰ ਦੇ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀ ਨੇ ਭਾਗ ਲਿਆ।

ਇਸ ਪ੍ਰੋਗਰਾਮ ਵਿੱਚ ਚੇਅਰਪਰਸਨ ਸਟੇਟ ਬਾਲ ਭਲਾਈ ਕੌਂਸਲ ਪੰਜਾਬ ਸ਼੍ਰੀਮਤੀ ਪਰਾਜਕਤਾ ਅਵਧ, ਸਟੇਟ ਕੌਂਸਲ ਸਕੱਤਰ ਸ਼੍ਰੀਮਤੀ ਪ੍ਰੀਤਮ ਸੰਧੂ, ਬਾਲ ਭਲਾਈ ਅਫਸਰ ਸ਼੍ਰੀਮਤੀ ਗੁਰਪ੍ਰੀਤ ਕੌਰ, ਮੈਂਬਰ ਸ੍ਰੀਮਤੀ ਕਿਰਨਪ੍ਰੀਤ ਗਿੱਲ, ਸਕੱਤਰ ਸ. ਗੁਰਸੋਹਨ ਸਿੰਘ ਅਤੇ ਸਕੂਲ ਦੇ ਸਟਾਫ ਮੈਂਬਰ ਹਾਜ਼ਰ ਸ਼ਾਮਲ ਸਨ।