Close

Parents’ Workshop 2.0 (Paytm) organized in schools of Rupnagar district

Publish Date : 07/02/2026
Parents' Workshop 2.0 (Paytm) organized in schools of Rupnagar district

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ

ਰੂਪਨਗਰ, 07 ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਦਾ ਆਯੋਜਨ ਕੀਤਾ ਗਿਆ।

ਇਹ ਵਰਕਸ਼ਾਪ “ਪਰੀਖਿਆ ਦੀ ਤਿਆਰੀ–ਸਾਂਝੀ ਜ਼ਿੰਮੇਵਾਰੀ” ਵਿਸ਼ੇ ਅਧੀਨ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨਾ ਸੀ ਤਾਂ ਜੋ ਵਿਦਿਆਰਥੀਆਂ ਦੀ ਪਰੀਖਿਆ ਸੰਬੰਧੀ ਤਿਆਰੀ, ਮਾਨਸਿਕ ਸਹਿਯੋਗ ਅਤੇ ਅਕਾਦਮਿਕ ਪ੍ਰਗਤੀ ਨੂੰ ਹੋਰ ਸੁਧਾਰਿਆ ਜਾ ਸਕੇ। ਪੇਟੀਐਮ ਦੌਰਾਨ ਮਾਪਿਆਂ ਨੂੰ ਘਰ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਉਚਿਤ ਮਾਹੌਲ ਬਣਾਉਣ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਸਹਾਰਾ ਦੇਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਪਰੀਖਿਆ ਤਿਆਰੀ ਯੋਜਨਾਵਾਂ ਅਤੇ ਅਧਿਐਨ ਸੰਬੰਧੀ ਲਾਭਕਾਰੀ ਸੁਝਾਅ ਮਾਪਿਆਂ ਨਾਲ ਸਾਂਝੇ ਕੀਤੇ ਗਏ। ਵਰਕਸ਼ਾਪ ਦੌਰਾਨ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਵਿਦਿਆਰਥੀਆਂ ਦੀ ਸਫਲਤਾ ਲਈ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਭੂਮਿਕਾ ਬਹੁਤ ਹੀ ਅਹਿਮ ਹੈ।

ਵਰਕਸ਼ਾਪ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਵੱਖ-ਵੱਖ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਵਰਕਸ਼ਾਪ ਦੀ ਪ੍ਰਗਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਉਤਸ਼ਾਹ ਨਾਲ ਭਾਗੀਦਾਰੀ ਕੀਤੀ ਗਈ ਜਿਸ ਨਾਲ ਵਿਦਿਆਰਥੀਆਂ ਦੇ ਉਜਲੇ ਭਵਿੱਖ ਲਈ ਸਾਂਝੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਮਿਲੀ।