Close

Participation of students in sports is very important for creating a healthy society – Deputy Commissioner

Publish Date : 24/11/2023
Participation of students in sports is very important for creating a healthy society - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਦੀ ਖੇਡਾਂ ਵਿੱਚ ਸ਼ਮੂਲੀਅਤ ਅਤਿ ਜਰੂਰੀ – ਡਿਪਟੀ ਕਮਿਸ਼ਨਰ

67 ਵੀਆਂ ਸਕੂਲੀ ਸੂਬਾ ਪੱਧਰੀ ਸਾਫਟਬਾਲ ਦੇ ਮੁਕਾਬਲੇ ਸ਼ੁਰੂ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਰੂਪਨਗਰ, 24 ਨਵੰਬਰ: ਖੇਡਾਂ ਦੇ ਨਾਲ ਜਿਥੇ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ ਉਥੇ ਹੀ ਅਨੁਸਾਸ਼ਨ ਵਿੱਚ ਰਹਿ ਕੇ ਖੇਡ ਨੂੰ ਖੇਡ ਭਾਵਨਾ ਨਾਲ ਖੇਡਣਾ ਵੀ ਸਿੱਖਦੇ ਹਨ ਇਸ ਲਈ ਅਧਿਆਪਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਖੇਡਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤਾਂ ਹੀ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਈਆਂ ਜਾ ਰਹੀਆਂ 67 ਵੀਆਂ ਸਕੂਲੀ ਸੂਬਾ ਪੱਧਰੀ ਸਾਫਟਬਾਲ ਦੀਆਂ ਖੇਡਾਂ ਦਾ ਉਦਘਾਟਨ ਕਰਨ ਸਮੇਂ ਕੀਤਾ।

ਡਾ. ਪ੍ਰੀਤੀ ਯਾਦਵ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਖੇਡਾਂ ਵਿੱਚ ਉਹ ਹੋਰ ਵੀ ਸਖਤ ਮਿਹਨਤ ਕਰਨ ਅਤੇ ਆਪਣੀ ਖੇਡ ਵਿੱਚ ਹੋਰ ਵੀ ਨਿਖਾਰ ਲਿਆਉਣ ਲਈ ਰੋਜ਼ਾਨਾ ਅਭਿਆਸ ਕਰਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਦੇ ਅੱਜ ਹੋਏ ਲੀਗ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਦੱਸਿਆ ਕਿ ਫਿਰੋਜ਼ਪੁਰ ਨੇ ਸੰਗਰੂਰ ਨੂੰ 7-0 ਨਾਲ, ਸ੍ਰੀ ਅਨੰਦਪੁਰ ਸਾਹਿਬ ਨੇ ਫਰੀਦਕੋਟ ਨੂੰ 10-0 ਨਾਲ ਲੁਧਿਆਣਾ ਨੇ ਮਲੇਰਕੋਟਲਾ ਨੂੰ 10-0 ਨਾਲ ਜਲੰਧਰ ਨੇ ਬਠਿੰਡੇ ਨੂੰ 6-1 ਨਾਲ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮਾਨਸਾ ਨੂੰ 10-0 ਨਾਲ ਹਰਾ ਕੇ ਜਿੱਤ ਹਾਸਿਲ ਕੀਤੀ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਜਨਰਲ ਸਕੱਤਰ ਜਗਤਾਰ ਸਿੰਘ ਪ੍ਰਿੰਸੀਪਲ, ਕਨਵੀਨਰ ਰਜਿੰਦਰ ਸਿੰਘ ਪ੍ਰਿੰਸੀਪਲ, ਸੰਦੀਪ ਕੌਰ ਪ੍ਰਿੰਸੀਪਲ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਲੌਂਗੀਆ, ਸੁਖਵਿੰਦਰਪਾਲ ਸਿੰਘ ਸੁੱਖੀ, ਮਨਜਿੰਦਰ ਸਿੰਘ ਚਕਲ, ਭਵਨਦੀਪ ਸਿੰਘ, ਸਰਬਜੀਤ ਸਿੰਘ, ਗੁਰਜੀਤ ਸਿੰਘ ਭੱਟੀ, ਰਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਮਨਜਿੰਦਰ ਸਿੰਘ, ਪਰਮਜੀਤ ਸਿੰਘ, ਅਮਨਦੀਪ ਸਿੰਘ, ਪੁਨੀਤ ਸਿੰਘ ਲਾਲੀ, ਵਰਿੰਦਰ ਸਿੰਘ, ਚਰਨਦੀਪ ਸਿੰਘ, ਰਣਵੀਰ ਕੌਰ, ਰਾਜਿੰਦਰ ਕੌਰ, ਸ਼ੇਰ ਸਿੰਘ, ਵਿਜੇ ਕੁਮਾਰ, ਅਮਨਦੀਪ ਕੌਰ, ਪੰਕਜ ਵਸ਼ਿਸ਼ਟ, ਗੁਰਮੀਤ ਕੌਰ ਗੁਰਪ੍ਰੀਤ ਕੌਰ, ਗੁਰਪ੍ਰਤਾਪ ਸਿੰਘ, ਰਾਜੇਸ਼ ਕੁਮਾਰ,ਆਸ਼ਾ, ਬਖ਼ਸ਼ੀ ਰਾਮ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।