Close

Peace Walk on occasion of 150th Birth Anniversary of Mahatma Gandhi

Publish Date : 03/10/2019
Peace March on Gandhi Jayanti2019

Office of Distt. Public Relation Officer, Rupnagar.

Rupnagar, Dated 2nd October 2019

Peace Walk on occasion of 150th Birth Anniversary of Mahatma Gandhi

ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋ ਕਢਾਇਆ ਸ਼ਾਂਤੀ ਮਾਰਚ

ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਸੜਕਾਂ ਤੋਂ ਪੋਲੀਥੀਨ ਚੁੱਕ ਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ। ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਕੀਤਾ ਪ੍ਰੇਰਿਤ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ 150ਵੇਂ ਜਨਮ ਦਿਵਸ ’ਤੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਦੀ ਅਗਵਾਈ ਵਿੱਚ ਜਿਲਾ ਪਰਬੰਕੀ ਕੰਪਲੈਕਸ ਤੋ ਸ਼ਾਂਤੀ ਮਾਰਚ ਕੱਢਿਆ ਗਿਆ ਜਿਸ ਨੂੰ ਉਨ੍ਹਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ’ਤੇ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਸ਼ਾਂਤੀ ਮਾਰਚ ਵਿੱਚ ਐਸ.ਐਸ.ਪੀ. ਸਵਪਨ ਸ਼ਰਮਾ , ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਦੀਪਸ਼ਿਖਾ ਸ਼ਰਮਾ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਗੁਜਰਾਲ , ਐਸ.ਡੀ.ਐਮ. ਸ਼੍ਰੀਮਤੀ ਹਰਜੋਤ ਕੌਰ, ਵਿਭਾਗਾਂ ਦੇ ਮੁਖੀ ਅਤੇ ਵੱਖ-ਵੱਖ ਸਕੂਲਾਂ ਦੇ ਕਰੀਬ 400 ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।

ਉਪਰੰਤ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦਾ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਬੜਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਗਾਂਧੀ ਜੀ ਦੇ ਸ਼ਾਂਤੀ ਅਤੇ ਅਹਿੰਸਾ ਦੇ ਸਿਧਾਂਤ ’ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪਲਾਸਟਿਕ ਰਹਿਤ ਚੀਜ਼ਾ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਇਸ ਦੀ ਸ਼ਰੂਆਤ ਸਾਨੂੰ ਆਪਣੇ ਘਰੋਂ ਹੀ ਕਰਨੀ ਚਾਹੀਦੀ ਹੈ ਅਤੇ ਪਲਾਸਟਿਕ ਦੀਆ ਚਿਜ਼ਾ ਨਾ ਵਰਤਣ ਸੰਬੰਧੀ ਪ੍ਰਣ ਲੈਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਮੰਤਰੀ ਸਵ. ਸ਼੍ਰੀ ਲਾਲ ਬਹਾਦਰ ਸ਼ਾਸ਼ਤਰੀ ਜੀ ਨੂੰ ਵੀ ਉਨ੍ਹਾਂ ਦੇ ਜਨਮ ਦਿਵਸ ’ਤੇ ਯਾਦ ਕੀਤਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਦਿਹਾੜੇ ’ਤੇ ਹਰੇਕ ਵਿਅਕਤੀ ਵਲੋਂ ਪ੍ਰਣ ਕੀਤਾ ਜਾਵੇ ਕਿ ਉਹ ਪੋਲੀਥੀਨ ਦੀ ਵਰਤੋਂ ਨਹੀਂ ਕਰੇਗਾ, ਤਾਂ ਜੋ ਮਹਾਤਮਾ ਗਾਂਧੀ ਜੀ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਇਕਜੁੱਟਤਾ ਨਾਲ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਮਹਾਤਮਾ ਗਾਂਧੀ ਜੀ ਦੇ ਚੰਗੀ ਸਿਹਤ ਦੇ ਸਿਧਾਂਤ ਦੀ ਗੱਲ ਕਰਦਿਆਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਹਰੇਕ ਵਿਅਕਤੀ ਪੋਲੀਥੀਨ ਦੀ ਵਰਤੋਂ ਨਾ ਕਰਕੇ ਕੇਵਲ ਜਿਊਟ ਬੈਗਜ਼ ਅਤੇ ਵਾਤਾਵਰਣ ਅਨੁਕੂਲ ਬਨਸਪਤੀ ਥੈਲਿਆਂ ਦੀ ਹੀ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਇਸ ਲਈ ਸਭ ਦੇ ਸਾਥ ਦੀ ਜ਼ਰੂਰਤ ਹੈ ਅਤੇ ਸਮਾਜਿਕ ਇਕਜੁੱਟਤਾ ਨਾਲ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਸਮੇਤ ਮਾਰਚ ਪਾਸਟ ਹਿਸਾ ਲੈ ਰਹੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਬੱਚਿਆਂ ਨੇ ਰੂਟ ਵਿੱਚ ਆਉਂਦੇ ਪੋਲੀਥੀਨ ਨੂੰ ਵੀ ਚੁੱਕਿਆ ਗਿਆ, ਤਾਂ ਜੋ ਪੋਲੀਥੀਨ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਐਚ ਐਨ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਸ਼ੀਲ ਭਗਤ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।