Close

Permission to remove deposited sand till October 12 to make flood-hit land cultivable: Deputy Commissioner

Publish Date : 09/10/2023
Deputy Commissioner ordered to take strict action against those who sell, keep or use China Door

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਹੜ੍ਹਾਂ ਮਾਰੀ ਜ਼ਮੀਨ ਖੇਤੀ ਯੋਗ ਬਣਾਉਣ ਲਈ 12 ਅਕਤੂਬਰ ਤੱਕ ਜਮ੍ਹਾਂ ਰੇਤ ਨੂੰ ਹਟਾਉਣ ਦੀ ਇਜਾਜ਼ਤ: ਡਿਪਟੀ ਕਮਿਸ਼ਨਰ

ਰੂਪਨਗਰ, 9 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਦਰਿਆਵਾਂ ਦੇ ਰੁਖ ਵਿੱਚ ਤਬਦੀਲੀ ਦੌਰਾਨ ਰੇਤ ਦੇ ਫੈਲਾਅ ਕਾਰਨ ਆਪਣੀ ਬਰਬਾਦ ਹੋਈ ਜ਼ਮੀਨ ਨੂੰ ਮੁੜ ਵਾਹੀਯੋਗ ਬਣਾਉਣ ਦੀ ਕਿਸਾਨਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ, ਵੱਡੀ ਰਾਹਤ ਦਿੰਦਿਆਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਜਮ੍ਹਾਂ ਹੋਈ ਰੇਤ ਨੂੰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਵਾਹੀਯੋਗ ਜ਼ਮੀਨ ਵਿੱਚੋਂ ਜਮ੍ਹਾਂ ਹੋਈ ਰੇਤ ਦੀ ਨਿਕਾਸੀ ਲਈ ਮੰਗ ਕਰ ਰਹੇ ਉਨ੍ਹਾਂ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ ਜੋ ਆਪਣੇ ਖੇਤਾਂ ਵਿੱਚ ਇਕੱਠੀ ਹੋਈ ਰੇਤ ਨੂੰ ਲੈ ਕੇ ਕਾਫੀ ਚਿੰਤਤ ਸਨ ਅਤੇ ਇਸ ਸਬੰਧੀ ਸਖ਼ਤ ਮਾਇਨਿੰਗ ਨੀਤੀ ਕਾਰਨ ਬੇਵੱਸ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਫੈਸਲੇ ਅਨੁਸਾਰ ਕਿਸਾਨ 12 ਅਕਤੂਬਰ 2023 ਤੱਕ ਆਪਣੇ ਖੇਤਾਂ ‘ਚੋਂ ਰੇਤ ਦੀ ਪਰਤ ਆਪਣੇ ਤੌਰ ‘ਤੇ ਹਟਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਈਨਿੰਗ ਅਫ਼ਸਰ ਦਾ ਦਫ਼ਤਰ ਇਹ ਯਕੀਨੀ ਬਣਾਏਗਾ ਕਿ ਕਿਸੇ ਵੀ ਪ੍ਰਵਾਨਿਤ ਖੇਤੀਬਾੜੀ ਮਾਈਨ (ਸੀ ਐਮ ਐਸ ਜਾਂ ਪੀ ਐਮ ਐਸ) ਤੋਂ ਅਜਿਹੀ ਕੋਈ ਕਾਰਵਾਈ ਨਾ ਹੋਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮਾਈਨਿੰਗ ਅਫ਼ਸਰ ਦਾ ਦਫ਼ਤਰ ਇਹ ਯਕੀਨੀ ਬਣਾਏਗਾ ਕਿ ਉਪਰੋਕਤ ਨੋਟੀਫਿਕੇਸ਼ਨ ਦੀ ਆੜ ਵਿੱਚ ਮਾਈਨਿੰਗ ਖਣਿਜਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਾ ਹੋਵੇ। ਇਸ ਪ੍ਰਕਿਰਿਆ ਨੂੰ ਲਾਗੂ ਕਰਨ ਦੌਰਾਨ ਪੈਦਾ ਹੋਣ ਵਾਲੇ ਕਿਸੇ ਵੀ ਵਿਵਾਦ ਦਾ ਨਿਪਟਾਰਾ ਜ਼ਿਲ੍ਹਾ ਪੱਧਰ ‘ਤੇ ਕੀਤਾ ਜਾਵੇਗਾ ਅਤੇ ਉਸ ਦਾ ਫੈਸਲਾ ਸਾਰੀਆਂ ਧਿਰਾਂ ਲਈ ਪਾਬੰਦ ਹੋਵੇਗਾ।

ਡਾ. ਪ੍ਰੀਤੀ ਯਾਦਨ ਨੇ ਕਿਹਾ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਗਤੀਵਿਧੀ ਦਾ ਕਸੂਰਵਾਰ ਮੰਨਿਆ ਜਾਵੇਗਾ ਅਤੇ ਮਾਈਨਿੰਗ ਐਕਟ ਜਾਂ ਮਾਈਨਿੰਗ ਨਿਯਮਾਂ ਦੇ ਤਹਿਤ ਮੁਕੱਦਮਾ ਚਲਾਇਆ ਜਾਵੇਗਾ।