Placement camp at District Employment and Business Bureau Rupnagar today
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 01 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 02 ਜਨਵਰੀ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਿਜੀਟੈੱਕ ਕੰਪਨੀ ਨੂੰ ਸਰਕਾਰੀ ਅਦਾਰਿਆਂ ਲਈ ਟੈਲੀ ਕਾਲਿੰਗ ਲਈ ਮੁੰਡੇ ਅਤੇ ਕੁੜੀਆਂ ਦੀ ਜਰੂਰਤ ਹੈ, ਜਿਸ ਦੇ ਲਈ ਉਮੀਦਵਾਰਾ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ 50 ਅਸਾਮੀਆਂ ਦੀ ਮੰਗ ਪ੍ਰਾਪਤ ਹੋਈ ਹੈ। ਇਸ ਦੇ ਲਈ ਉਮੀਦਵਾਰ ਘੱਟੋ-ਘੱਟ ਬਾਰਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਨੂੰ ਪੰਜਾਬੀ ਪੜ੍ਹਨੀ ਤੇ ਬੋਲਣੀ ਜਰੂਰ ਆਉਂਦੀ ਹੋਣੀ ਚਾਹੀਦੀ ਹੈ। ਉਮੀਦਵਾਰ ਦੀ ਉਮਰ 18-30 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਕੰਮ ਕਰਨ ਦਾ ਸਥਾਨ ਐਸ.ਬੀ.ਐਸ. ਖਾਲਸਾ ਕਾਲਜ ਫਾਰ ਵੂਮੈਨ, ਪਡਿਆਲਾ, ਨੇੜੇ ਕੁਰਾਲੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰ ਨੂੰ 12000/- ਤੋਂ 15000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਗਰਾਊਂਡ ਫਲੋਰ, ਡੀਸੀ ਕੰਪਲੈਕਸ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਹੁੰਚ ਸਕਦੇ ਹਨ। ਇਸ ਸੰਬਧੀ ਵਧੇਰੇ ਜਾਣਕਾਰੀ ਲਈ 01881-222104 ਤੇ ਸੰਪਰਕ ਕੀਤਾ ਜਾ ਸਕਦਾ ਹੈ।