Placement camp at District Employment and Business Bureau Rupnagar today
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 26 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਿਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸਿਜ਼ ਇੰਡੀਆ ਲਿਮਟਿਡ (ਐਸ.ਆਈ.ਐਸ) ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ 50 ਅਸਾਮੀਆਂ ਦੀ ਭਰਤੀ ਲਈ ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਉਮਰ 19 ਤੋਂ 40 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਉਮੀਦਵਾਰ ਦਾ ਕੱਦ 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣਾ ਚਾਹੀਦਾ। ਨੌਕਰੀ ਕਰਨ ਦਾ ਸਥਾਨ ਰੂਪਨਗਰ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 19,000 ਰੁਪਏ ਤੋਂ 22,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਕੈਂਪ ਵਿੱਚ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ ਕੰਪਲੈਕਸ ਰੂਪਨਗਰ ਹੈ। ਕਿਸੇ ਵੀ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਕਾਲ ਕੀਤਾ ਜਾ ਸਕਦਾ ਹੈ।