Close

Placement camp at District Employment and Business Bureau Rupnagar today

Publish Date : 09/03/2026
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 09 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 10 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਦਿਤਿਆ ਬਿਰਲਾ ਕੈਪੀਟਲ ਲਿਮਟਿਡ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਇਸ ਕੈਂਪ ਵਿੱਚ ਰੈਗੂਲਰ ਅਤੇ ਫੁੱਲ ਟਾਈਮ ਰੋਲ ਦੋਵੇਂ ਤਰ੍ਹਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਕੰਪਨੀ ਵੱਲੋਂ ਏਜੰਸੀ ਮੈਨੇਜਰ (ਦਫ਼ਤਰ ਵਿੱਚ ਬੈਠਣ ਵਾਲੀ ਨੌਕਰੀ) ਦੀਆਂ 13 ਅਤੇ ਕਾਰਜਕਾਰੀ ਸ਼ਾਖਾ ਰਿਲੇਸ਼ਨਸ਼ਿਪ ਅਫਸਰ ਦੀਆਂ 11 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਗ੍ਰੈਜੂਏਸ਼ਨ ਪਾਸ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 3.5 ਲੱਖ ਸਾਲਾਨਾ + ਪ੍ਰੋਤਸਾਹਨ ਮਿਲੇਗਾ। ਉਮੀਦਵਾਰ ਦੀ ਉਮਰ ਸੀਮਾ 18 ਤੋਂ 28 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਨੌਕਰੀ ਕਰਨ ਦਾ ਸਥਾਨ ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ, ਮੋਹਾਲੀ ਅਤੇ ਚੰਡੀਗੜ੍ਹ ਟ੍ਰਾਈਸਿਟੀ ਹੈ। ਇਸ ਕੈਂਪ ਵਿੱਚ ਪੁਰਸ਼ ਅਤੇ ਔਰਤਾਂ ਦੋਵੇਂ ਇੰਟਰਵਿਊ ਲਈ ਆ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।