Placement camp at District Employment and Business Bureau Rupnagar today
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 16 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 17 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਜ਼ੈਨਿਥ ਹਾਸਪਿਟੈਲਿਟੀ ਕੰਪਨੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪ੍ਰੋਜੈਕਟ ਅਧੀਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੀ ਈਕੋ ਸਿਟੀ ਪ੍ਰਾਪਰਟੀ ਲਈ ਵੱਖ-ਵੱਖ ਅਸਾਮੀਆਂ ਭਰੀਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਫਰੰਟ ਆਫਿਸ ਐਗਜ਼ੀਕਿਊਟਿਵ ਦੀਆਂ 4 ਅਸਾਮੀਆਂ ਭਰੀਆਂ ਜਾਣੀਆਂ ਹਨ। ਇਨ੍ਹਾਂ ਅਸਾਮੀਆਂ ਲਈ ਕੋਈ ਵੀ ਗ੍ਰੈਜੂਏਟ, ਤਰਜੀਹੀ ਤੌਰ ‘ਤੇ ਹੋਟਲ ਮੈਨੇਜਮੈਂਟ / ਹਾਸਪਿਟੈਲਿਟੀ ਨਾਲ ਸਬੰਧਤ ਉਮੀਦਵਾਰ ਇੰਟਰਵਿਊ ਦੇ ਸਕਦਾ ਹੈ। ਚੁਣੇ ਜਾਣ ਵਾਲੇ ਉਮੀਦਵਾਰ ਨੂੰ 18,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਹਾਊਸਕੀਪਿੰਗ ਸੁਪਰਵਾਈਜ਼ਰ ਦੀਆਂ 2 ਅਸਾਮੀਆਂ ਦੀ ਭਰਤੀ ਲਈ ਗ੍ਰੈਜੂਏਟ ਤਰਜੀਹੀ ਤੌਰ ‘ਤੇ ਹੋਟਲ ਮੈਨੇਜਮੈਂਟ/ਹਾਸਪਿਟੈਲਿਟੀ ਨਾਲ ਸਬੰਧਤ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 25,000 ਤੋਂ 35,000/- ਰੁਪਏ ਤੱਕ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਐਫ ਐਂਡ ਬੀ ਹੈੱਡ ਦੀ 1 ਅਸਾਮੀ ਲਈ ਗ੍ਰੈਜੂਏਟ, ਤਰਜੀਹੀ ਤੌਰ ‘ਤੇ ਹੋਟਲ ਮੈਨੇਜਮੈਂਟ / ਹਾਸਪਿਟੈਲਿਟੀ ਨਾਲ ਸਬੰਧਤ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 25,000/- ਤੋਂ 35,000/- ਰੁਪਏ ਤੱਕ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਕੁੱਕ ਦੀਆਂ 6 ਅਸਾਮੀਆਂ ਦੀ ਭਰਤੀ ਲਈ ਖਾਣਾ ਪਕਾਉਣ ਵਿੱਚ ਤਜਰਬਾ ਰੱਖਣ ਵਾਲੇ (ਗ੍ਰੈਜੂਏਸ਼ਨ ਲਾਜ਼ਮੀ ਨਹੀਂ) ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,500/- ਤੋਂ 17,500/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਨੌਕਰੀ ਕਰਨ ਦਾ ਸਥਾਨ ਈਕੋ ਸਿਟੀ ਸ੍ਰੀ ਅਨੰਦਪੁਰ ਸਾਹਿਬ ਹੈ। ਉਮੀਦਵਾਰ ਕੋਲ ਆਪਣਾ ਵਾਹਨ ਹੋਣਾ ਲਾਜ਼ਮੀ ਹੈ। ਇਸ ਕੈਂਪ ਵਿੱਚ ਪੁਰਸ਼ ਅਤੇ ਔਰਤਾਂ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ਤੇ ਸੰਪਰਕ ਕੀਤਾ ਜਾ ਸਕਦਾ ਹੈ।