Close

Placement camp at District Employment and Business Bureau Rupnagar today

Publish Date : 17/09/2026
Placement camp at District Employment and Business Bureau Rupnagar today

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 17 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਅੱਜ 18 ਸਤੰਬਰ 2026 ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਨਿੱਜੀ ਕੰਪਨੀਆਂ ਵੱਲੋਂ ਨੌਜਵਾਨਾਂ ਦੀ ਚੋਣ ਲਈ ਇੰਟਰਵਿਊ ਕੀਤੇ ਜਾਣਗੇ।

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਪ੍ਰਮੁੱਖ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਤਿਗੁਰੂ ਐਂਟਰਪ੍ਰਾਈਜ਼ ਵੱਲੋਂ ਪਰਚੇਜ਼ ਅਤੇ ਸਟੋਰ ਐਗਜ਼ੀਕਿਊਟਿਵ ਦੀਆਂ 2 ਅਸਾਮੀਆਂ ਲਈ ਗ੍ਰੈਜੂਏਟ ਜਾਂ ਡਿਪਲੋਮਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੇ ਤਜਰਬੇ ਅਨੁਸਾਰ 15,000 ਤੋਂ 30,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਸੇ ਕੰਪਨੀ ਵੱਲੋਂ ਅਕਾਊਂਟਸ ਅਫ਼ਸਰ ਦੀ 1 ਅਸਾਮੀ ਲਈ ਬੀ.ਕਾਮ./ਐੱਮ.ਕਾਮ. ਜਾਂ ਅਕਾਊਂਟਸ ਦੀ ਚੰਗੀ ਜਾਣਕਾਰੀ ਰੱਖਣ ਵਾਲੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰ ਨੂੰ ਤਜਰਬੇ ਅਨੁਸਾਰ 15,000 ਤੋਂ 30,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਮਿਲੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਤਿਗੁਰੂ ਐਂਟਰਪ੍ਰਾਈਜ਼ ਵੱਲੋਂ ਡਿਜੀਟਲ ਮਾਰਕੀਟਿੰਗ ਅਤੇ ਪ੍ਰਮੋਸ਼ਨ ਐਗਜ਼ੀਕਿਊਟਿਵ ਦੀਆਂ 2 ਅਸਾਮੀਆਂ ਲਈ ਡਿਜੀਟਲ ਮਾਰਕੀਟਿੰਗ ਵਿੱਚ ਡਿਗਰੀ ਜਾਂ ਸਰਟੀਫਾਈਡ ਡਿਪਲੋਮਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਤਜਰਬੇ ਅਨੁਸਾਰ 15,000 ਤੋਂ 30,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੇਟਰਿੰਗ ਸਟੋਰ ਅਤੇ ਮਟੀਰੀਅਲ ਸੁਪਰਵਾਈਜ਼ਰ ਦੀਆਂ 2 ਅਸਾਮੀਆਂ ਲਈ 12ਵੀਂ ਜਾਂ ਇਸ ਤੋਂ ਵੱਧ ਪੜ੍ਹਾਈ ਅਤੇ ਕੰਪਿਊਟਰ ਦੀ ਜਾਣਕਾਰੀ ਰੱਖਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 20,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਸਾਰੀਆਂ ਅਸਾਮੀਆਂ ਲਈ ਮਹਿਲਾ ਅਤੇ ਪੁਰਸ਼ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ ਅਤੇ ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਪੇਟੀਐੱਮ ਕੰਪਨੀ ਵੱਲੋਂ ਫੀਲਡ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ 10ਵੀਂ ਜਾਂ 12ਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਸ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 19,000 ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਸੇ ਕੰਪਨੀ ਵੱਲੋਂ ਸੀਨੀਅਰ ਸੇਲਜ਼ ਐਗਜ਼ੀਕਿਊਟਿਵ ਦੀਆਂ 50 ਅਸਾਮੀਆਂ ਲਈ 12ਵੀਂ ਜਾਂ ਇਸ ਤੋਂ ਵੱਧ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 18,000 ਤੋਂ 23,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਤੋਂ ਇਲਾਵਾ ਪੀ.ਐੱਫ., ਈ.ਐੱਸ.ਆਈ.ਸੀ. ਅਤੇ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਕੇਸਗੜ੍ਹ ਸਾਹਿਬ, ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ ਅਤੇ ਨੰਗਲ ਹੋਵੇਗਾ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ ਅਤੇ ਉਮੀਦਵਾਰ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਜ਼ਿਲ੍ਹੇ ਦੇ ਯੋਗ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਂਦਿਆਂ ਆਪਣੇ ਵਿੱਦਿਅਕ ਯੋਗਤਾ ਅਤੇ ਹੁਨਰ ਅਨੁਸਾਰ ਉਪਲਬਧ ਅਸਾਮੀਆਂ ਲਈ ਇੰਟਰਵਿਊ ਵਿੱਚ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।