Placement camp at District Employment and Business Bureau Rupnagar today
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਵੱਖ-ਵੱਖ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਕੀਤੀ ਜਾਵੇਗੀ ਇੰਟਰਵਿਊ
ਰੂਪਨਗਰ, 12 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ 13 ਅਕਤੂਬਰ 2026 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਨੂ ਹਸਪਤਾਲ਼ ਰੂਪਨਗਰ ਵੱਲੋਂ ਜਨਰਲ ਸਟਾਫ਼ ਦੀਆਂ ਅਸਾਮੀਆਂ ਲਈ ਘੱਟੋ-ਘੱਟ ਬਾਰਵੀਂ ਪਾਸ ਮਹਿਲਾ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਘੱਟੋ-ਘੱਟ 18 ਸਾਲ ਹੋਣੀ ਚਾਹੀਦੀ ਹੈ। ਚੁਣੇ ਗਏ ਉਮੀਦਵਾਰਾਂ ਨੂੰ ਤਜਰਬੇ ਅਨੁਸਾਰ 12,000 ਤੋਂ 18,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।
ਇਸੇ ਤਰ੍ਹਾਂ ਹਸਪਤਾਲ ਵੱਲੋਂ ਨਰਸ ਦੀਆਂ ਅਸਾਮੀਆਂ ਲਈ ਜੀ.ਐੱਨ.ਐੱਮ. ਜਾਂ ਬੀ.ਐੱਸ.ਸੀ. ਨਰਸਿੰਗ ਪਾਸ ਮਹਿਲਾ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਵੀ ਉਮੀਦਵਾਰਾਂ ਦੀ ਉਮਰ ਘੱਟੋ-ਘੱਟ 18 ਸਾਲ ਹੋਣੀ ਲਾਜ਼ਮੀ ਹੈ। ਚੁਣੇ ਗਏ ਉਮੀਦਵਾਰਾਂ ਨੂੰ ਤਜਰਬੇ ਅਨੁਸਾਰ 12,000 ਤੋਂ 18,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਦੋਵਾਂ ਸ਼੍ਰੇਣੀਆਂ ਦੀਆਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਪੰਨੂ ਹਸਪਤਾਲ ਰੂਪਨਗਰ ਹੋਵੇਗਾ।
ਇਸ ਤੋਂ ਇਲਾਵਾ ਐਸਐਮਐਲ ਮਹਿੰਦਰਾ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ 9 ਅਸਾਮੀਆਂ ਲਈ ਘੱਟੋ-ਘੱਟ ਦਸਵੀਂ ਪਾਸ ਪੁਰਸ਼ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਉਮਰ 18 ਤੋਂ 35 ਸਾਲ ਹੋਣੀ ਚਾਹੀਦੀ ਹੈ ਅਤੇ ਉਮੀਦਵਾਰ ਦੀ ਲੰਬਾਈ ਘੱਟੋ-ਘੱਟ 5 ਫੁੱਟ 7 ਇੰਚ ਹੋਣੀ ਲਾਜ਼ਮੀ ਹੈ। ਸਾਬਕਾ ਫ਼ੌਜੀ ਉਮੀਦਵਾਰ ਵੀ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 13,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਤੋਂ ਇਲਾਵਾ ਪੀ.ਐੱਫ., ਈ.ਐੱਸ.ਆਈ., ਬੋਨਸ ਅਤੇ ਮੁਫ਼ਤ ਖਾਣੇ ਦੀ ਸਹੂਲਤ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਐੱਸ.ਐੱਮ.ਐੱਲ., ਰੂਪਨਗਰ ਹੋਵੇਗਾ।
ਉਨ੍ਹਾਂ ਜ਼ਿਲ੍ਹੇ ਦੇ ਯੋਗ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗਤਾ ਅਨੁਸਾਰ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਕੇ ਰੋਜ਼ਗਾਰ ਪ੍ਰਾਪਤ ਕਰਨ ਦੇ ਇਸ ਮੌਕੇ ਦਾ ਲਾਭ ਉਠਾਉਣ।
ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋਣ ਲਈ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੋਵੇਗਾ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਸੰਭਾਲਣ ਅਤੇ ਮਿਆਰੀ ਸਿਹਤ ਸੇਵਾਵਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ