Close

Placement camp at District Employment and Business Bureau Rupnagar today

Publish Date : 05/06/2025
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਐਲਏਐਸਐਫ ਐਂਡ ਆਈਐਫਐਮ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ

ਰੂਪਨਗਰ, 05 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 06 ਜੂਨ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਲਏਐਸਐਫ ਐਂਡ ਆਈਐਫਐਮ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਕਰਨ ਲਈ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ/ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 16,000/- ਤੋਂ 18,000/- + ਪੀਐਫ ਤੇ ਈਐਸਆਈ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਕੰਪਿਊਟਰ ਡਿਪਲੋਮਾ ਵਾਲੇ ਕੋਈ ਵੀ ਗ੍ਰੈਜੂਏਟ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,000/- ਤੋਂ 17,000/- + ਪੀਐਫ ਤੇ ਈਐਸਆਈ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਲੈਕਟ੍ਰੀਸ਼ੀਅਨ ਦੀਆਂ ਅਸਾਮੀਆਂ ਲਈ ਇਲੈਕਟ੍ਰੀਸ਼ੀਅਨ ਵਿੱਚ ਡਿਪਲੋਮਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 17,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਰਿਸੈਪਸ਼ਨਿਸਟ ਦੀਆਂ ਅਸਾਮੀਆਂ ਲਈ ਬਾਰਵੀਂ/ ਕੰਪਿਊਟਰ ਗਿਆਨ ਵਾਲੇ ਗ੍ਰੈਜੂਏਟ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,000/- ਤੋਂ 17,000/- +ਪੀਐਫ ਤੇ ਈਐਸਆਈ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਹਾਊਸਕੀਪਿੰਗ ਸਟਾਫ ਦੀਆਂ ਅਸਾਮੀਆਂ ਲਈ ਅੱਠਵੀਂ/ਦਸਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 13,000/- ਤੋਂ 14,500/-+ਪੀਐਫ ਤੇ ਈਐਸਆਈ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਆਫਿਸ ਬੁਆਏ/ਪੈਂਟਰੀ ਬੁਆਏ ਦੀਆਂ ਅਸਾਮੀਆਂ ਲਈ ਅੱਠਵੀਂ/ਦਸਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 13000/- ਤੋਂ 15,000/-+ ਪੀਐਫ ਤੇ ਈਐਸਆਈ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਡਰਾਈਵਰ ਦੀਆਂ ਅਸਾਮੀਆਂ ਲਈ ਅੱਠਵੀਂ/ਦਸਵੀਂ/ਬਾਰਵੀਂ ਪਾਸ 4 ਪਹੀਆ ਵਾਹਨ ਲਾਇਸੈਂਸ ਦੇ ਨਾਲ ਯੋਗਤਾ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000/- ਤੋਂ 17,000/-+ਪੀਐਫ ਤੇ ਈਐਸਆਈ ਪ੍ਰਤੀ ਮਹੀਨਾ ਤਨਖਾਹ ਮਿਲੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ 18 ਤੋਂ 45 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਇਸ ਕੈਂਪ ਵਿੱਚ ਪੁਰਸ਼ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਚੰਡੀਗੜ੍ਹ/ਮੁਹਾਲੀ/ਖਰੜ/ਪੰਚਕੂਲਾ ਹੋਵੇਗਾ। ਇੰਟਰਵਿਊ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਵਿਖੇ 6 ਜੂਨ ਨੂੰ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕਰ ਸਕਦੇ ਹਨ।