Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 26 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 27 ਜੂਨ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਰ.ਐਸ ਮੈਨਪਾਵਰ ਪ੍ਰੋਵਾਈਡਰ ਕੰਪਨੀ ਵੱਲੋਂ ਟੈਲੀਕਾਲਰ ਦੀਆਂ 25 ਅਸਾਮੀਆਂ ਲਈ ਬਾਰਵੀਂ/ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਅਤੇ ਇਨਸੈਂਟਿਸ ਮਿਲਣਗੇ।
ਇਸ ਦੇ ਨਾਲ ਹੀ ਰਿਸੈਪਸ਼ਨਿਸਟ ਦੀਆਂ 5 ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਡਿਲੀਵਰੀ ਐਗਜ਼ੀਕਿਊਟਿਵ ਦੀਆਂ 30 ਅਸਾਮੀਆਂ ਲਈ ਅੱਠਵੀਂ, ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 24000/- ਤੋਂ 35,000/- ਪ੍ਰਤੀ ਮਹੀਨਾ ਤਨਖਾਹ + ਪ੍ਰੋਤਸਾਹਨ ਮਿਲੇਗਾ। ਇਸ ਕੈਂਪ ਵਿੱਚ 18 ਤੋਂ 35 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਦਾ ਸਥਾਨ ਖਰੜ ਅਤੇ ਮੋਹਾਲੀ ਹੋਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।