Placement camp at District Employment and Entrepreneurship Bureau, Rupnagar on 10th April
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 10 ਅਪ੍ਰੈਲ ਨੂੰ
ਰੂਪਨਗਰ, 9 ਅਪ੍ਰੈਲ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਮਿੰਨੀ ਸਕੱਤਰੇਤ ਵਿਖੇ ਅੱਜ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੇ.ਟੀ.ਐਮ ਕੰਪਨੀ ਵੱਲੋਂ ਵੱਖ-ਵੱਖ ਅਹੁਦਿਆਂ ਦੀਆਂ ਲਗਭਗ 50 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ 1. ਫੀਲਡ ਮਾਰਕੀਟਿੰਗ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ 10ਵੀਂ, 12ਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 23,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। 2 ਸੀਨੀਅਰ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ 12ਵੀਂ ਅਤੇ ਇਸ ਤੋਂ ਵੱਧ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,000 ਤੋਂ 23,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। 3 ਇੰਡੀਵੀਜ਼ੂਅਲ ਗਰੁੱਪ ਲੀਡਰ ਦੀਆਂ ਅਸਾਮੀਆਂ ਲਈ 12ਵੀਂ ਅਤੇ ਇਸ ਤੋਂ ਵੱਧ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 22,000 ਤੋਂ 25,000 ਰੁਪਏ ਤੱਕ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਉਨ੍ਹਾਂ ਦੱਸਿਆ ਕਿ ਨੌਕਰੀ ਦਾ ਸਥਾਨ ਕੀਰਤਪੁਰ ਸਾਹਿਬ, ਆਨੰਦਪੁਰ ਸਾਹਿਬ ਅਤੇ ਨੰਗਲ ਹੈ। ਇਸ ਕੈਂਪ ਵਿੱਚ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਲਈ ਆ ਸਕਦੇ ਹਨ। ਉਮੀਦਵਾਰ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਕਾਲ ਕੀਤੀ ਜਾ ਸਕਦੀ ਹੈ।