Placement camp at District Employment and Entrepreneurship Bureau, Rupnagar on 6th February
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 6 ਫਰਵਰੀ ਨੂੰ
ਰੂਪਨਗਰ, 5 ਫਰਵਰੀ: ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪ ਦਾ ਆਯੋਜਨ ਅੱਜ ਸਵੇਰੇ 10:00 ਵਜੇ ਕੀਤਾ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ 1.ਐਸਐਮਐਲ (ਸਵਰਾਜ ਮਾਜ਼ਦਾ) ਅਤੇ 2 ਫਲਿੱਪਕਾਰਟ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਐਸ.ਐਮ.ਐਲ (ਸਵਰਾਜ ਮਾਜ਼ਦਾ) ਕੰਪਨੀ ਵੱਲੋਂ 1 ਸੁਰੱਖਿਆ ਗਾਰਡ ਦੀਆਂ 25 ਅਸਾਮੀਆਂ ਦੀ ਭਰਤੀ ਲਈ 10ਵੀਂ, 12ਵੀਂ. ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਇੰਟਰਵਿਊ ਭਾਗ ਲੈ ਸਕਦੇ ਹਨ। ਉਮੀਦਵਾਰ ਦਾ ਕੱਦ: 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣਾ ਚਾਹੀਦਾ ਅਤੇ ਉਮਰ ਸੀਮਾ- 22 ਤੋਂ 40 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਡਿਊਟੀ ਦਾ ਸਮਾਂ 8 ਘੰਟੇ ਹੈ। ਡਿਊਟੀ ਸਮੇਂ ਦੌਰਾਨ ਨਾਸ਼ਤਾ/ਦੁਪਹਿਰ ਦਾ ਖਾਣਾ/ਰਾਤ ਦਾ ਖਾਣਾ ਮੁਫ਼ਤ ਮਿਲੇਗਾ।
ਉਨ੍ਹਾਂ ਅੱਗੇ ਦਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12,577 (ਪੀ ਐਫ + ਈ ਐਸ ਆਈ) ਤਨਖਾਹ ਮਿਲੇਗੀ। ਜਦਕਿ ਨੌਕਰੀ ਦਾ ਸਥਾਨ ਰੂਪਨਗਰ ਹੈ।
ਉਨ੍ਹਾਂ ਦੱਸਿਆ ਕਿ ਫਲਿੱਪਕਾਰਟ ਕੰਪਨੀ ਵੱਲੋਂ ਡਿਲੀਵਰੀ ਬੁਆਏ ਦੀਆਂ 10 ਅਸਾਮੀਆਂ ਲਈ 10ਵੀਂ/12ਵੀਂ/ਗ੍ਰੈਜੂਏਸ਼ਨ ਪਾਸ 18 ਤੋਂ 50 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 30,000 ਰੁਪਏ ਮਹੀਨਾ ਤਨਖਾਹ ਮਿਲੇਗੀ। ਨੌਕਰੀ ਦਾ ਸਥਾਨ ਰੋਪੜ ਹੈ। ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ 6 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਵਿਖੇ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣਾ ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ ਨਾਲ ਲੈਕੇ ਆਉਣ ਅਤੇ ਕਿਸੇ ਵੀ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ