Close

Placement camp organized by District Employment and Business Bureau, Rupnagar

Publish Date : 21/03/2022
Placement camp organized by District Employment and Business Bureau, Rupnagar

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਰੂਪਨਗਰ 16 ਮਾਰਚ:

ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਇਸੇ ਮੁਹਿੰਮ ਤਹਿਤ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਮਿਤੀ 16 ਮਾਰਚ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਆਈ.ਟੀ.ਆਈ., 12ਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਪ੍ਰਾਰਥੀਆਂ ਲਈ ਇੰਟਰਵਿਊ ਰੱਖੀ ਗਈ ਸੀ। ਇਸ ਕੈਂਪ ਵਿੱਚ ਆਈ.ਸੀ.ਆਈ.ਸੀ. ਫਾਊਂਡੇਸ਼ਨ ਦੇ ਨਿਯੋਜਕਾਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਸ ਇੰਟਰਵਿਊ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਟੈਲੀਕਾਲਰ, ਬੀ.ਪੀ.ਓ., ਬੈਕਿੰਗ ਸੈਕਟਰ, ਫੀਟਰ, ਪੈਲੰਬਰ ਆਦਿ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਗਈ ਸੀ ਅਤੇ ਜਿਸ ਵਿੱਚ 24 ਪ੍ਰਾਰਥੀਆਂ ਵੱਲੋਂ ਇਸ ਇੰਟਰਵਿਊ ਵਿੱਚ ਹਿੱਸਾ ਲਿਆ ਗਿਆ ਅਤੇ 22 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸ਼ਾਰਟਲਿਸਟ ਤੋਂ ਬਾਅਦ ਸਿਲੈਕਸ਼ਨ ਦੀ ਅਗਲੀ ਪ੍ਰਕਿਰਿਆ ਅਗਲੇ ਹਫ਼ਤੇ ਮੁਕੰਮਲ ਕਰ ਲਈ ਜਾਵੇਗੀ, ਜਿਸ ਸਬੰਧੀ ਸ਼ਾਰਟਲਿਸਟ ਕੀਤੇ ਗਏ ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸੂਚਿਤ ਕਰ ਦਿੱਤਾ ਗਿਆ ਸੀ।

ਇਸ ਦੇ ਨਾਲ ਹੀ ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।