Placement-cum-self-employment camp organized in Rupnagar today

ਰੂਪਨਗਰ, 03 ਅਕਤੂਬਰ:
ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਵਰਜੀਤ ਵਾਲੀਆ, ਆਈ.ਏ.ਐਸ, ਡਿਪਟੀ ਕਮਿਸ਼ਨਰ -ਕਮ- ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਸ੍ਰੀਮਤੀ ਚੰਦਰਜਯੋਤੀ ਸਿੰਘ, ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,
ਰੂਪਨਗਰ ਵਿੱਚ ਅੱਜ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਟੈਰੇਸੀਜ਼ ਟੈਕਨਾਲੋਜੀਜ਼ ਲਿਮਟਿਡ (ਪੰਜਾਬ ਸੇਵਾ ਕੇਂਦਰ) ਕੰਪਨੀ ਵੱਲੋਂ ਡਾਟਾ ਐਂਟਰੀ ਆਪ੍ਰੇਟਰ ਦੀਆਂ 15 ਤੋਂ 20 ਅਸਾਮੀਆਂ ਦੀ ਭਰਤੀ ਲਈ ਗ੍ਰੈਜੂਏਨ ਸਮੇਤ 120 ਘੰਟੇ ਦਾ ਕੰਪਿਊਟਰ ਕੋਰਸ ਜਿਸ ਵਿੱਚ ਅੰਗਰੇਜ਼ੀ ਟਾਈਪਿੰਗ ਸਪੀਡ 30 ਸ਼ਬਦ ਪ੍ਰਤੀ ਮਿੰਟ ਯੋਗਤਾ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮਹਿਲਾ ਉਮੀਦਵਾਰ ਦੀ ਉਮਰ 21 ਤੋਂ 32 ਸਾਲ ਅਤੇ ਪੁਰਸ਼
ਉਮੀਦਵਾਰਾਂ ਲਈ 21 ਤੋਂ 35 ਸਾਲ ਨਿਰਧਾਰਤ ਕੀਤੀ ਗਈ ਸੀ। ਇਸ ਕੈਂਪ ਵਿੱਚ 87 ਉਮੀਦਵਾਰਾਂ ਨੇ ਭਾਗ ਲਿਆ ਅਤੇ ਕੰਪਨੀ ਵੱਲੋਂ 24 ਉਮੀਦਵਾਰਾਂ ਨੂੰ ਅਗਲੇ ਗੇੜ ਦੀ ਪ੍ਰੀਖਿਆ ਲਈ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,732/- ਸੀ.ਟੀ.ਸੀ ਤਨਖਾਹ ਮਿਲੇਗੀ। ਨੌਕਰੀ ਦਾ ਸਥਾਨ ਜ਼ਿਲ੍ਹਾ ਰੂਪਨਗਰ (ਰੋਪੜ/ ਮੋਰਿੰਡਾ/ ਚਮਕੌਰ ਸਾਹਿਬ/ ਸ਼੍ਰੀ ਆਨੰਦਪੁਰ ਸਾਹਿਬ/ ਨੂਰਪੁਰਬੇਦੀ/ ਨੰਗਲ) ਹੈ।
ਇਸ ਮੌਕੇ ਮੀਨਾਕਸੀ ਬੇਦੀ, ਪਲੇਸਮੈਂਟ ਅਫਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿਲ੍ਹਾ ਉਦਯੋਗ ਕੇਂਦਰ, ਰੂਪਨਗਰ ਦੇ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਮਿਲਣ ਵਾਲੇ ਘੱਟ ਰੇਟ ਵਿਆਜ਼ ਦਰਾਂ ਤੇ ਲੋਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਗਿਆ।