Close

Police Commemoration Day

Publish Date : 22/10/2018
Police Commemoration Day

Police Commemoration Day Press Note Dt 21st October 2018

Office of District Public Relations Officer, Rupnagar

ਪੁਲਿਸ ਲਾਈਨ ਰੂਪਨਗਰ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਕੀਤੀਆਂ ਸਰਧਾਂਜ਼ਲੀਆਂ ਭੇਂਟ

ਪਿਛਲੇ ਸਾਲ ਦੇਸ਼ ਵਿੱਚ 414 ਅਧਿਕਾਰੀਆਂ ਤੇ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵਾਰੀਆਂ ਜਾਨਾਂ

ਰੂਪਨਗਰ: 21 ਅਕਤੂਬਰ

ਪੰਜਾਬ ਪੁਲਿਸ ਦੇ ਉਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਜਿਹਨਾਂ ਨੇ ਰਾਜ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ।ਇਨਾਂ ਦੇ ਪ੍ਰੀਵਾਰ ਦੇ ਮੈਂਬਰ ਜਦੋਂ ਚਾਹੁਣ ਆਪਣੀਆਂ ਦੁੱਖ,ਤਕਲੀਫਾਂ,ਸਮਸਿਆਵਾਂ ਕਿਸੇ ਵੀ ਸਮੇਂ ਦਿਨ ਜਾਂ ਰਾਤ ਨੂੰ ਉਨਾਂ ਨੂੰ ਫੋਨ ਤੇ ਦਸ ਸਕਦੇ ਹਨ ਇਸ ਤੋਂ ਇਲਾਵਾ ਉਹ ਨਜ਼ਦੀਕੀ ਥਾਣੇ ਵਿਚ ਵੀ ਆਪਣੀਆਂ ਸਮਸਿਆਵਾਂ ਦੇ ਨਿਪਟਾਰੇ ਲਈ ਪਹੁੰਚ ਕਰ ਸਕਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਨੇ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸਰਧਾਂਜ਼ਲੀਆਂ ਭੇਂਟ ਕਰਨ ਲਈ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨਾਂ ਕਿਹਾ ਕਿ ਸਮੁਚਾ ਪੁਲਿਸ ਵਿਭਾਗ ਇਕ ਵੱਡੇ ਪ੍ਰੀਵਾਰ ਦੀ ਤਰਾਂ ਹੈ ਅਤੇ ਸਮੂਹ ਕਰਮਚਾਰੀਆਂ ਅਤੇ ਉਨਾਂ ਦੇ ਪ੍ਰੀਵਾਰਿਕ ਮੈਂਬਰਾਂ ਇਸ ਵੱਡੇ ਪ੍ਰੀਵਾਰ ਦੇ ਮੈਂਬਰ ਹਨ। ਉਨਾ੍ਹਂ ਜ਼ਿਲ੍ਹੇ ‘ਚ ਰਹਿ ਰਹੇ ਸਹੀਦਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਆਖਿਆ ਕਿ ਇਹ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੀ ਭਲਾਈ ਲਈ ਪੁਰੀ ਤਰ੍ਹਾਂ ਬਚਨਵੱਧ ਹੈ।ਉਨਾ੍ਹਂ ਇਸ ਮੌਕੇ ਪਿਛਲੇ ਸਾਲ ਸਮੁੱਚੇ ਦੇਸ਼ ਦੀਆਂ ਵੱਖ-ਵੱਖ ਰਾਜਾਂ ਦੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 414 ਅਤੇ ਰੂਪਨਗਰ ਜਿਲੇ ਦੇ 41 ਅਫ਼ਸਰਾਂ ਤੇ ਜਵਾਨਾਂ ਆਪਣੀ ਭਾਵ ਭਿੰਨੀ ਸਰਧਾਂਜ਼ਲੀ ਭੇਂਟ ਕੀਤੀ ।

ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ, ਕਰਮਚਾਰੀ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਡੀ. ਐਸ.ਪੀ. ਮੈਡਮ ਮਨਜੋਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਹੀਦੀ ਯਾਦਗਾਰੀ ਪਰੇਡ ਦਾ ਆਯੋਜਨ ਕੀਤਾ ਅਤੇ ਸ਼ਹੀਦਾਂ ਨੂੰ ਹਥਿਆਰ ਪੁੱਠੇ ਕਰਕੇ ਸਲਾਮੀ ਵੀ ਦਿੱਤੀ। ਇਸ ਮੌਕੇ ਸਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਵੀ ਕੀਤਾ।

ਇਸ ਤੋਂ ਪਹਿਲਾ ਏ.ਐਸ.ਪੀ. ਸ਼੍ਰੀਮਤੀ ਵਤਸਲਾ ਗੁਪਤਾ ਆਈ.ਪੀ.ਐਸ. ਨੇ ਪਿਛਲੇ ਸਾਲ ਦੇਸ਼ ‘ਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਦੇਸ ਦੀ ਏਕਤਾ ਅਤੇ ਅੰਖਡਤਾ ਲਈ ਸ਼ਹੀਦ ਹੋਏ 414 ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਭਾਵ ਭਿੰਨੀ ਸ਼ਰਧਾਜਲੀ ਭੇਟ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਸੁਮੀਤ ਜਾਰੰਗਲ,ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਵਪਨ ਸ਼ਰਮਾ, ਨੇ ਸ਼ਹੀਦਾਂ ਨੂੰ ਰੀਥਾਂ ਰੱਖਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਉਪਰੰਤ ਏ.ਐਸ.ਪੀ. ਸ਼੍ਰੀਮਤੀ ਵਤਸਲਾ ਗੁਪਤਾ ਆਈ.ਪੀ.ਐਸ.,ਪੁਲਿਸ ਕਪਤਾਨ ਸ਼੍ਰੀ ਬੀ.ਐਸ.ਰੰਧਾਵਾ ਤੇ ਸ਼੍ਰੀ ਅਜਿੰਦਰ ਸਿੰਘ, ਸਿਵਲ ਸਰਜਨ ਡਾਕਟਰ ਹਰਿੰਦਰ ਕੌਰ, ਉਪ ਪੁਲਿਸ ਕਪਤਾਨ ਸ਼੍ਰੀ ਵਰਿੰਦਰ ਜੀਤ ਸਿੰਘ,ਸ਼੍ਰੀ ਨਵਰੀਤ ਸਿੰਘ ਵਿਰਕ, ਸ਼੍ਰੀ ਰਮਿੰਦਰ ਸਿੰਘ ਕਾਹਲੋਂ , ਸ਼੍ਰੀ ਗੁਰਵਿਦਰ ਸਿੰਘ,ਸ਼੍ਰੀ ਰਾਜ ਕਪੂਰ ,ਕਮਾਡੈਂਟ ਹੋਮ ਗਾਰਡ ਸ਼੍ਰੀ ਸ਼ੇਰ ਸਿੰਘ ,ਨਗਰ ਕੌਂਸਲ ਪ੍ਰਧਾਨ ਸ਼੍ਰੀ ਪਰਮਜੀਤ ਸਿੰਘ ਮਾਕੜ, ਪ੍ਰਧਾਨ ਜਿਲਾ ਬਾਰ ਐਸੋਸੀਏਸ਼ਨ ਐਡਵੋਕੇਟ ਅਮਨਿੰਦਰ ਪ੍ਰੀਤ ਸਿੰਘ ਬਾਵਾ, ਡਾਕਟਰ ਭੀਮ ਸੇਨ, ਸੇਵਾ ਮੁਕਤ ਏ.ਪੀ.ਆਰ.ਓ ਸ਼੍ਰੀ ਰਾਜਿੰਦਰ ਸੈਣੀ, ਡਾਕਟਰ ਅਜਮੇਰ ਸਿੰਘ,ਸ਼੍ਰੀ ਸੁਖਦਰਸ਼ਨ ਸਿੰਘ,ਸ਼੍ਰੀ ਪੰਕਜ ਮੋਹਨ ਸਮੇਤ ਜ਼ਿਲ੍ਹੇ ਦੇ ਸਮੂਹ ਥਾਣਾ ਮੁੱਖੀਆਂ, ਪੁਲਿਸ ਦੇ ਹੋਰਨਾਂ ਅਧਿਕਾਰੀਆਂ, ਜਵਾਨਾਂ ਅਤੇ ਸਮੇਤ ਹੋਰਨਾਂ ਸਾਬਕਾ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਰੀਥਾਂ ਰੱਖਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।