Close

Punjab Sports Fair from August 31: Harjot Kaur

Publish Date : 18/08/2022
Punjab Sports Fair from August 31: Harjot Kaur

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਪੰਜਾਬ ਖੇਡ ਮੇਲਾ 31 ਅਗਸਤ ਤੋਂ: ਹਰਜੋਤ ਕੌਰ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਆਨਲਾਈਨ ਤੇ ਆਫਲਾਈਨ ਹੋ ਸਕਦੀ ਹੈ ਰਜਿਸਟ੍ਰੇਸ਼ਨ

ਰੂਪਨਗਰ, 16 ਅਗਸਤ:

ਵਧੀਕ-ਡਿਪਟੀ ਕਮਿਸ਼ਰ (ਜ) ਸ਼੍ਰੀਮਤੀ ਹਰਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ-ਇੱਕ ਵਾਸੀ ਨੂੰ ਖੇਡਾਂ ਦੇ ਨਾਲ ਜੋੜਨ ਲਈ ਪੰਜਾਬ ਖੇਡ ਮੇਲਾ 2022 ਕਰਵਾਇਆ ਜਾ ਰਿਹਾ ਹੈ। ਬਲਾਕ ਪੱਧਰ ਉੱਤੇ 31 ਅਗਸਤ 2022 ਤੋਂ ਲੈ ਕੇ 04 ਸਤੰਬਰ 2022 ਤੱਕ ਆਯੋਜਿਤ ਕੀਤਾ ਜਾਵੇਗਾ, ਜ਼ਿਲ੍ਹਾ ਪੱਧਰ ਉੱਤੇ 09 ਸਤੰਬਰ ਤੋਂ ਲੈਕੇ 20 ਸਤੰਬਰ ਤੱਕ , ਰਾਜ ਪੱਧਰ ਉੱਤੇ 11 ਅਕਤੂਬਰ ਤੋਂ ਲੈ ਕੇ 30 ਅਕਤੂਬਰ ਤੱਕ ਇਹ ਮੇਲਾ ਹੋਵੇਗਾ।

ਇਨ੍ਹਾਂ ਖੇਡਾਂ ਲਈ ਖਿਡਾਰੀ ਆਨਲਾਈਨ ਤੇ ਆਫ਼ਲਾਈਨ ਦੋਵੇਂ ਤਰੀਕ਼ੇ ਨਾਲ ਰਜਿਸਟ੍ਰੇਸ਼ਨ ਕਰ ਸਕਦੇ ਹਨ। ਆਫਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪੇਸ਼ ਕੁਮਾਰ ਨਾਲ ਵੀ ਸੰਪਰਕ ਕਰਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। www.punjabkhedmela2022.in ‘ਤੇ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।

ਵਧੀਕ-ਡਿਪਟੀ ਕਮਿਸ਼ਰ ਨੇ ਦੱਸਿਆ ਕਿ ਇਹ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾਣਗੀਆਂ। ਜਿਹਨਾਂ ਵਿੱਚ ਅੰਡਰ -14, ਅੰਡਰ -17 , ਅੰਡਰ-21, 21 ਤੋਂ ਲੈ ਕੇ 40 ਸਾਲ ਓਪਨ ਗਰੁੱਪ, 41 ਤੋਂ ਲੈ ਕੇ 50 ਸਾਲ ਤੱਕ ਓਪਨ ਗਰੁੱਪ ਅਤੇ 50 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ, ਸ਼ਾਮਲ ਹਨ।

ਇਸ ਮੌਕੇ ਕਾਰਵਾਈਆਂ ਜਾਣ ਵਾਲੀਆਂ ਖੇਡਾਂ ਵਿੱਚ ਐਥਲਿਕਟਸ, ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ, ਰੱਸਾ-ਕਸ਼ੀ, ਕਬੱਡੀ, ਫੁੱਟਬਾਲ, ਖੋ-ਖੋ ਸਮੇਤ ਵੱਖ ਵੱਖ ਖੇਡਾਂ ਸ਼ਾਮਲ ਹਨ।

ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।