Close

Purchase, lifting and payment of paddy in the markets of the district continued – Deputy Commissioner

Publish Date : 29/10/2022
Purchase, lifting and payment of paddy in the markets of the district continued - Deputy Commissioner

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਜ਼ਿਲ੍ਹੇ ਦੀਆ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ

1 ਲੱਖ 35 ਹਜ਼ਾਰ 552 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, ਪੂਰੀ ਦੀ ਪੂਰੀ ਦੀ ਹੋਈ ਖਰੀਦ

ਹੁਣ ਤੱਕ 265 ਕਰੋੜ 71 ਲੱਖ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਹੋਈ

ਰੂਪਨਗਰ, 29 ਅਕਤੂਬਰ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 1 ਲੱਖ 35 ਹਜ਼ਾਰ 552 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1 ਲੱਖ 35 ਹਜ਼ਾਰ 552 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ਅਤੇ 265 ਕਰੋੜ 71 ਲੱਖ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ ਆਈ ਫ਼ਸਲ ਵਿਚੋਂ 1 ਲੱਖ 28 ਹਜ਼ਾਰ 688 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿਨ੍ਹਾਂ ਵਿੱਚ ਪਨਗ੍ਰੇਨ ਨੇ 49 ਹਜ਼ਾਰ 087 ਮੀਟ੍ਰਿਕ ਟਨ, ਮਾਰਕਫੈਡ ਨੇ 37 ਹਜ਼ਾਰ 578 ਮੀਟ੍ਰਿਕ ਟਨ, ਪਨਸਪ ਨੇ 28 ਹਜ਼ਾਰ 398 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 18 ਹਜ਼ਾਰ 066 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 01 ਹਜਾਰ 802 ਅਤੇ ਵਪਾਰੀ ਵਰਗ ਵੱਲੋਂ 621 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੀ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਜਲਤ ਤੋਂ ਜਲਦ ਕਿਸਾਨਾਂ ਦੀ ਫਸਲ ਖਰੀਦਣ ਦੀ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ ਵੀ ਨਾਲੋਂ ਨਾਲ ਹੀ ਕਰਵਾਈ ਜਾਵੇ ਤਾਂ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਹੋਰ ਲਿਆਂਦੇ ਜਾ ਰਹੇ ਝੋਨੇ ਨੂੰ ਰੱਖਣ ਲਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਰੋਸ਼ਨੀ ਆਦਿ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਇਸ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਅਤੇ ਮਾਰਕਿਟ ਕਮੇਟੀਆਂ ਨੂੰ ਹਦਾਇਤ ਵੀ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇੱਕੋ ਇੱਕ ਕੋਸ਼ਿਸ਼ ਹੈ ਕਿ ਖਰੀਦ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੜੋਤ ਨਾ ਆਵੇ।

ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਝੋਨੇ ਦੀ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਉਸ ਦੇ ਨਾਲ-ਨਾਲ ਜ਼ਮੀਨ ਵਿਚਲੇ ਫ਼ਸਲਾਂ ਲਈ ਲੋੜੀਂਦੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ।