Close

Registration of pre-primary wings of all private schools under the district and all private play-way schools is mandatory – District Program Officer

Publish Date : 07/11/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਰੂਪਨਗਰ, 07 ਨਵੰਬਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਕਾਸ ਪੰਜਾਬ ਵੱਲੋਂ ਬੱਚਿਆ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਵੱਲੋਂ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. (ਅਰਲੀ ਚਾਇਲਡਹੂਡ ਕੇਅਰ ਐਂਡ ਐਜੂਕੇਸ਼ਨ) ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨਾਂ ਸ਼ੁਰੂ ਕੀਤੀਆਂ ਗਈਆ ਹਨ। ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੂਪਨਗਰ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫ਼ਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।

ਜ਼ਿਲ਼੍ਹਾ ਪ੍ਰੋਗਰਾਮ ਅਫਸਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਮਿਤੀ 31/07/2021 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਭਰਕੇ ਫਾਇਲ ਦੋ ਪਰਤਾਂ ਸਮੇਤ ਰੰਗਦਾਰ ਫੋਟੋਆਂ ਵਿੱਚ ਦਫਤਰ ਜ਼ਿਲ਼੍ਹਾ ਪ੍ਰੋਗਰਾਮ ਅਫਸਰ ਵਿਖੇ ਜਮ੍ਹਾਂ ਕਰਵਾਉਣੀ ਹੋਵੇਗੀ, ਜਿਸ ਦੀ ਬਾਅਦ ਵਿੱਚ ਵੈਰੀਫਿਕੇਸ਼ਨ ਕਾਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕੋਈ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਹਨਾਂ ‘ਤੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।