Relaxation for Electricity Bills by Hon’ble CM Punjab
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।
ਰੂਪਨਗਰ – ਮਿਤੀ – 07 ਅਪ੍ਰੈਲ 2020
ਮੁੱਖ ਮੰਤਰੀ ਵੱਲੋਂ ਕੋਵਿਡ-19 ਸੰਕਟ ਦੇ ਮੱਦੇਨਜ਼ਰ ਨਿਰਧਾਰਤ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ – ਡਿਪਟੀ ਕਮਿਸ਼ਨਰ
ਬਿੱਲਾਂ ਦੀ ਅਦਾਇਗੀ ਦੀ ਤਰੀਕ ਅੱਗੇ ਪਾਈ, ਇਸ ਸਮੇਂ ਦੌਰਾਨ ਅਦਾਇਗੀ ਨਾ ਹੋਣ ਕਰਕੇ ਕੁਨੈਕਸ਼ਨ ਨਾ ਕੱਟਣ ਦੇ ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼
ਰੂਪਨਗਰ 07 ਅਪੈ੍ਰਲ – ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਕੋਵਿਡ-19 ਦੇ ਸੰਕਟ ਦੌਰਾਨ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਿਜਲੀ ਖਪਤਕਾਰਾਂ ਲਈ ਨਿਰਧਾਰਤ ਦਰਾਂ ਵਿੱਚ ਕਟੌਤੀ ਕਰਨ ਦੇ ਨਾਲ-ਨਾਲ ਬਿੱਲਾਂ ਦੀ ਅਦਾਇਗੀ ਲਈ ਸਮਾਂ ਸੀਮਾ ਟਾਲਣ ਦਾ ਐਲਾਨ ਕੀਤਾ ਹੈ ਅਤੇ ਬਿਜਲੀ ਵਿਭਾਗ ਨੂੰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਨੂੰ ਨਿਰਵਿਘਨ ਦਿਨ-ਰਾਤ ਬਿਜਲੀ ਦੀ ਸਪਲਾਈ ਪ੍ਰਦਾਨ ਕਰਨ ਲਈ ਹਦਾਇਤਾਂ ਵੀ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅੱਗੇ ਆਦੇਸ਼ ਦਿੱਤਾ ਕਿ ਬਿਜਲੀ ਵਿਭਾਗ ਵੱਲੋਂ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਖਤਮ ਹੋਣ ਤੱਕ ਅਦਾਇਗੀ ਨਾ ਕਰਨ `ਤੇ ਕੋਈ ਵੀ ਕੁਨੈਕਸ਼ਨ ਕੱਟਿਆ ਨਹੀਂ ਜਾਵੇਗਾ। ਉਨ੍ਹਾਂ ਨੇ ਦੱਸਿਅ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਦੇ 20 ਮਾਰਚ 2020 ਨੂੰ ਜਾਂ ਇਸ ਤੋਂ ਬਾਅਦ ਅਦਾ ਕਰਨ ਵਾਲੇ ਮੌਜੂਦਾ ਮਹੀਨਾਵਾਰ/ ਦੋ-ਮਾਸਿਕ ਦੇ 10,000 ਰੁਪਏ ਤੱਕ ਦੇ ਬਿੱਲ ਦੀ ਨਿਰਧਾਰਤ ਮਿਤੀ ਬਿਨਾਂ ਕਿਸੇ ਲੇਟ ਫੀਸ ਦੇ 20 ਅਪਰੈਲ 2020 ਤੱਕ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਉਨਾਂ ਖਪਤਕਾਰਾਂ ਨੂੰ (ਪਹਿਲਾਂ ਦੇ ਬਕਾਏ ਤੋਂ ਇਲਾਵਾ) 1 ਫੀਸਦੀ ਛੋਟ ਦਿੱਤੀ ਜਾਵੇਗੀ ਜੋ ਡਿਜੀਟਲ ਤਰੀਕੇ ਰਾਹੀਂ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਅਸਲ ਨਿਰਧਾਰਤ ਮਿਤੀ `ਤੇ ਕਰਨਗੇ।
ਇਹ ਸਭ ਰਿਆਇਤਾਂ ਸਾਰੇ ਉਦਯੋਗਿਕ ਖਪਤਕਾਰਾਂ- ਮੀਡੀਅਮ ਤੇ ਵੱਡੇ ਪੱਧਰ `ਤੇ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ ਦੇ 20 ਮਾਰਚ ਜਾਂ ਇਸ ਤੋਂ ਬਾਅਦ ਦੇ ਬਿਜਲੀ ਬਿੱਲਾਂ ਦੀ ਅਦਾਇਗੀ `ਤੇ ਵੀ ਲਾਗੂ ਰਹਿਣਗੀਆਂ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਉਦਯੋਗਿਕ ਖਪਤਕਾਰਾਂ ਨੂੰ 23 ਮਾਰਚ 2020 ਤੋਂ ਬਾਅਦ ਅਗਲੇ ਦੋ ਮਹੀਨਿਆਂ ਲਈ ਨਿਰਧਾਰਤ ਖਰਚਿਆਂ ਤੋਂ ਛੋਟ ਦਿੱਤੀ ਜਾਵੇ ਅਤੇ ਉਨਾਂ ਦੇ ਬਿਜਲੀ ਬਿੱਲ ਸਥਿਰ ਖਰਚਿਆਂ (ਇਕਹਿਰੀ ਕੀਮਤ) ਦੇ ਵਿੱਚ ਕਟੌਤੀ ਦੇ ਅਨੁਕੂਲ ਹੋ ਸਕਦੇ ਹਨ।
ਕਿਉਂਕਿ ਸੋਧੇ ਹੋਏ ਬਿਜਲੀ ਬਿੱਲਾਂ ਦਾ ਖਪਤਕਾਰਾਂ ਵੱਲੋਂ ਭੁਗਤਾਨ ਕੀਤਾ ਜਾਵੇਗਾ ਅਤੇ ਸਬਸਿਡੀ `ਤੇ ਵਿਚਾਰ ਨਹੀਂ ਕੀਤਾ ਜਾਵੇਗਾ, ਇਸ ਲਈ ਮੀਡੀਅਮ ਤੇ ਵੱਡੇ ਪੱਧਰ `ਤੇ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ ਜਿਨਾਂ ਦੇ ਯੂਨਿਟ ਇਸ ਸਮੇਂ ਦੌਰਾਨ ਬੰਦ ਰਹਿਣਗੇ, ਨੂੰ ਕੋਈ ਵੀ ਬਿਜਲੀ ਦੇ ਬਕਾਇਆ ਦੀ ਅਦਾਇਗੀ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਜਿਨਾਂ ਵਿੱਚ ਮੈਡੀਕਲ ਕਾਲਜ, ਹਸਪਤਾਲ, ਡਿਸਪੈਂਸਰੀਆਂ, ਮੈਡੀਕਲ ਸੰਸਥਾਵਾਂ ਤੇ ਏਕਾਂਤਵਾਸ ਕੇਂਦਰ ਸ਼ਾਮਲ ਹਨ, ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਕੋਈ ਰੁਕਾਵਟ ਨਾ ਆਵੇ। ਉਨਾਂ ਨੇ ਦੱਸਿਆ ਕਿ ਗੈਰ ਜ਼ਰੂਰੀ ਸੇਵਾਵਾਂ ਜਿਵੇਂ ਕਿ ਮੀਟਰ ਰੀਡਿੰਗ ਤੇ ਬਿੱਲਾਂ ਲਈ ਖਪਤਕਾਰਾਂ ਦੀਆਂ ਥਾਵਾਂ ਦਾ ਦੌਰਾ ਕਰਨਾ, ਨਵੇਂ ਕੁਨੈਕਸ਼ਨ ਜਾਰੀ ਕਰਨ ਆਦਿ ਦੇ ਕੰਮ ਨੂੰ ਲੌਕਡਾਊਨ ਸਮੇਂ ਦੌਰਾਨ ਬੰਦ ਕਰ ਦੇਣਾ ਚਾਹੀਦਾ ਹੈ।