Republic Day Celebrated at Nehru Stadium Rupnagar

Publish Date : 28/01/2019
Republic Day 26th Jan 2019

Republic Day Celebrated at Nehru Stadium Rupnagar – press note dt. 26th January 2019

Office of District Public Relations Officer, Rupnagar

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਨਵੀਂ ਪੀੜੀ ਨੂੰ ਦੇਸ਼ ਦੇ ਸਰਬਪੱਖੀ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ ਪੰਜਾਬ ਸਰਕਾਰ ਵਲੋਂ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਕੀਤੇ ਯਤਨਾਂ ਨੂੰ ਲਾਮਿਸਾਲ ਦੱਸਿਆ 70 ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਲਹਿਰਾਇਆ ਕੌਮੀ ਝੰਡਾ ਰੂਪਨਗਰ, 26 ਜਨਵਰੀ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ.ਕੇ.ਪੀ. ਸਿੰਘ ਨੇ ਦੇਸ਼ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਜਾਦੀ ਦੀ ਲੜਾਈ ਤੇ ਉਸਤੋਂ ਤੋਂ ਬਾਅਦ ਦੀਆਂ ਪੀੜੀਆਂ ਵਲੋਂ ਦਿੱਤੀਆਂ ਕੁਰਬਾਨੀਆਂ ਅਤੇ ਕੀਤੇ ਸੰਘਰਸ਼ ਨੂੰ ਅੱਗੇ ਤੋਰਦਿਆਂ ਦੇਸ਼ ਦੇ ਸਰਬਪੱਖੀ ਵਿਕਾਸ ਲਈ ਆਪਣਾ ਆਪ ਸਮਰਪਿਤ ਕਰਨ ਤਾਂ ਜੋ ਸਮਾਜਿਕ ਤੇ ਆਰਥਿਕ ਵਿਕਾਸ ਰਾਹੀਂ ਦੇਸ਼ ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਅੱਜ ਇੱਥੇ ਨਹਿਰੂ ਸਟੇਡੀਅਮ ਵਿਖੇ 70ਵੇਂ ਗਣਤੰਤਰ ਦਿਵਸ ਮੌਕੇ ਹੋਏ ਜਿਲਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਉਨਾਂ ਕਿਹਾ ਕਿ ‘ਅਸੀਂ ਖੁਸ਼ਕਿਸਮਤ ਹਾਂ ਕਿ ਅਸੀਂ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਵਾਰਸ ਹਾਂ, ਜਿਸ ਲਈ ਸਾਡੇ ਪੁਰਖਿਆਂ ਨੇ ਅਥਾਹ ਕੁਰਬਾਨੀਆਂ ਕੀਤੀਆਂ’। ਉਨਾਂ ਕਿਹਾ ਕਿ ਸਾਡੇ ਦੇਸ਼ ਲਈ ਗਣਤੰਤਰੀ ਵਿਵਸਥਾ ਦੀ ਚੋਣ ਪੰਡਿਤ ਜਵਾਹਰ ਲਾਲ ਨਹਿਰੂ, ਜੈ ਪ੍ਰਕਾਸ਼ ਨਰਾਇਣ ਤੇ ਡਾ. ਬੀ.ਆਰ. ਅੰਬੇਦਕਰ ਵਰਗੇ ਮਹਾਨ ਲੋਕਾਂ ਵਲੋਂ ਲੰਬੇ ਵਿਚਾਰ ਵਟਾਂਦਰੇ ਪਿੱਛੋਂ ਕੀਤੀ ਗਈ। ਉਨਾਂ ਕਿਹਾ ਕਿ ਅਜਾਦੀ ਸੰਘਰਸ਼ ਦੌਰਾਨ ਜਿੱਥੇ ਇਕ ਪੀੜੀ ਨੇ ਆਪਣੀ ਕੁਰਬਾਨੀ ਨਾਲ ਸਾਨੂੰ ਆਜਾਦ ਫਿਜ਼ਾ ਵਿਚ ਸਾਹ ਲੈਣ ਦੇ ਕਾਬਿਲ ਬਣਾਇਆ ਉਥੇ ਹੀ ਅਗਲੀ ਪੀੜੀ ਨੇ ਦੇਸ਼ ਨੂੰ ਪੈਰਾਂ ਸਿਰ ਖੜਾ ਕੀਤਾ। ਉਨਾਂ ਕਿਹਾ ਕਿ ‘ਹੁਣ ਵਰਤਮਾਨ ਪੀੜੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਪੁਰਖਿਆਂ ਵਲੋਂ ਬਾਲੀ ਮਸ਼ਾਲ ਨੂੰ ਮਘਦਾ ਰੱਖਣ ਤਾਂ ਜੋ ਦੇਸ਼ ਨੂੰ ਹੋਰ ਖੁਸ਼ਹਾਲੀ ਵੱਲ ਤੋਰਿਆ ਜਾ ਸਕੇ’। ਉਨਾਂ ਕਿਹਾ ਕਿ ਸਾਨੂੰ ਮਹਾਤਮਾ ਗਾਂਧੀ, ਸਰਦਾਰ ਪਟੇਲ, ਮੌਲਾਨਾ ਅਬੁਲ ਕਲਾਮ ਆਜਾਦ ਦੀ ਵਿਚਾਰਧਾਰਾ ’ਤੇ ਪਹਿਰਾ ਦੇਣਾ ਚਾਹੀਦਾ ਹੈ। ਪੰਜਾਬੀਆਂ ਵਲੋਂ ਦੇਸ਼ ਦੀ ਅਜਾਦੀ ਲਈ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਦੇਸ਼ ਨੂੰ ਦਰਪੇਸ਼ ਕਿਸੇ ਵੀ ਮਸਲੇ ’ਤੇ ਕਿਸੇ ਵੀ ਮੁਸ਼ਕਿਲ ਘੜੀ ਮੌਕੇ ਮੋਹਰੀ ਭੂਮਿਕਾ ਨਿਭਾਈ ਹੈ। ਉਨਾਂ ਕਿਹਾ ਕਿ ਜਿਥੇ ਆਜਾਦੀ ਦੀ ਲੜਾਈ ਵਿਚ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤਰਾਏ, ਸ਼ਹੀਦ ੳੂਧਮ ਸਿੰਘ ਵਲੋਂ ਆਪਣੀਆਂ ਸ਼ਹਾਦਤਾਂ ਦਿਤੀਆਂ ਗਈਆਂ, ਉਥੇ ਗਦਰ ਲਹਿਰ, ਕੂਕਾ ਲਹਿਰ, ਪਗੜੀ ਸੰਭਾਲ ਲਹਿਰ, ਗੁਰਦੁਆਰਾ ਸੁਧਾਰ ਲਹਿਰ ਤਹਿਤ ਲੱਖਾਂ ਪੰਜਾਬੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨਾਂ ਕਿਹਾ ਕਿ ਅਜਾਦੀ ਪਿੱਛੋਂ ਪੰਜਾਬ ਦੇ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਦੇਸ਼ ਦਾ ਢਿੱਡ ਭਰਿਆ। ਉਨਾਂ ਇਸ ਗੱਲ ਤੇ ਚਿੰਤਾ ਪ੍ਰਗਟਾਈ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਬਣਦਾ ਮਾਣ-ਸਤਿਕਾਰ ਅਜੇ ਤੱਕ ਨਹੀਂ ਮਿਲਿਆ। ਉਨਾਂ ਆਪਣੇ ਅੰਡੇਮਾਨ-ਨਿਕੋਬਾਰ ਦੋਰੇ ਦਾ ਜ਼ਿਕਰ ਕਰਦਿਆਂ ਦਸਿਆ ਕਿ ਕਾਲੇ ਪਾਣੀ ਦੀ ਸਜ਼ਾ ਭੁਗਤਣ ਵਾਲੇ ਦੇਸ਼ ਪ੍ਰੇਮੀਆਂ ਵਿਚੋਂ 80 ਫੀਸਦੀ ਤੋਂ ਜਿਆਦਾ ਪੰਜਾਬੀ ਸਨ। ਉਨਾਂ ਇਹ ਵੀ ਕਿਹਾ ਕਿ ਪੰਜਾਬੀਆਂ ਨੇ ਸਿਆਸਤ ਅਤੇ ਕਲਾ ਕੇ ਖੇਤਰ ਵਿਚ ਵੀ ਦੇਸ਼ ਦੀ ਵਡਮੁੱਲੀ ਸੇਵਾ ਕੀਤੀ ਹੈ। ਉਨਾਂ ਕਿਹਾ ਕਿ ਸਿਆਸਤ ਵਿਚ ਡਾ: ਮਨਮੋਹਨ ਸਿੰਘ , ਪ੍ਰਤਾਪ ਸਿੰਘ ਕੈਰੋਂ, ਸ: ਬਲਦੇਵ ਸਿੰਘ, ਮਾਸਟਰ ਤਾਰਾ ਸਿੰਘ, ਗੁਰਚਰਨ ਸਿੰਘ ਟੋਹੜਾ, ਗਿਆਨੀ ਜੈਲ ਸਿੰਘ, ਕਾਮਰੇਡ ਹਰਕਿ੍ਰਸ਼ਨ ਸਿੰਘ ਸੁਰਜੀਤ, ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕਲਾ ਦੇ ਖੇਤਰ ਵਿਚ ਧਰਮਿੰਦਰ, ਰਾਜ ਕਪੂਰ, ਦਾਰਾ ਸਿੰਘ, ਰਾਜੇਸ਼ ਖੰਨਾ ਅਤੇ ਖੇਡਾਂ ਦੇ ਖੇਤਰ ਵਿਚ ਮਿਲਖਾ ਸਿੰਘ ਨੇ ਕੌਮਾਂਤਰੀ ਪੱਧਰ ਤੇ ਪੰਜਾਬੀਅਤ ਦਾ ਲੋਹਾ ਮਨਵਾਇਆ ਹੈ। ਦੇਸ਼ ਵਿਚ ਕਿਸਾਨਾਂ ਦੀ ਤਰਸਯੋਗ ਹਾਲਤ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਦੀ ਹੈ, ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲਕਦਮੀ ਕੀਤੀ ਗਈ ਹੈ। ਉਨਾਂ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਕਿਸਾਨੀ ਦਾ ਕਰਜ਼ ਮੁਆਫ ਕੀਤਾ ਹੋਵੇ । ਉਨਾਂ ਦੱਸਿਆ ਕਿ ਕਰਜ਼ ਮੁਆਫੀ ਯੋਜਨਾ ਤਹਿਤ ਹੁਣ ਤੱਕ 5 ਲੱਖ 63 ਹਜ਼ਾਰ ਕਿਸਾਨ ਦੀ 4513.8 ਕਰੋੜ ਰੁਪੈ ਦੀ ਕਰਜ਼ ਮੁਆਫੀ ਕੀਤੀ ਗਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਨਸ਼ਿਆਂ ਖਿਲਾਫ ਵੱਡੇ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ ਅਤੇ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਸੂਬੇ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫਾਇਆ ਕਰਕੇ ਲੋਕਾਂ ਨੂੰ ਸ਼ਾਂਤਮਈ ਮਾਹੌਲ ਪ੍ਰਦਾਨ ਕੀਤਾ ਹੈ। ਰੂਪਨਗਰ ਜ਼ਿਲੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਸਪੀਕਰ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇਸ ਧਰਤੀ ਦੇ ਵਿਕਾਸ ਲਈ ਅਨੇਕਾਂ ਪ੍ਰਾਜੈਕਟ ਅਰੰਭੇ ਗਏ ਹਨ। ਉਨਾਂ ਦੱਸਿਆ ਕਿ ਜਿਥੇ ਨੰਗਲ ਫਲਾਈ ਓਵਰ ਲਈ 125 ਕਰੋੜ ਰੁਪਏ ਲਗਾਏ ਜਾ ਰਹੇ ਹਨ ਉਥੇ ਹੀ ਸ੍ਰੀ ਅਨੰਦਪੁਰ ਸਾਹਿਬ – ਮਾਤਾ ਸ਼੍ਰੀ ਨੈਣਾ ਦੇਵੀ ਰੋਪਵੇਅ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਜਿਸ ਤੇ ਕੁੱਲ 260 ਕਰੋੜ ਰੁਪਏ ਖਰਚ ਹੋਣਗੇ । ਉਨਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੈਰ ਸਪਾਟੇ ਨੂੰ ਵੱਡਾ ਹੁੰਗਾਰਾ ਮਿਲੇਗਾ। ਇਸ ਤੋਂ ਇਲਾਵਾ ਚਮਕੌਰ ਸਾਹਿਬ ਦੇ ਥੀਮ ਪਾਰਕ ਲਈ 11 ਕਰੋੜ ਰੁਪਏ ਅਤੇ ਨੂਰਪੁਰ ਬੇਦੀ ਦੇ 45 ਪਿੰਡਾਂ ਵਿੱਚ ਪੀਣ ਵਾਲਾ ਸਾਫ ਪਾਣੀ ਦੇਣ ਲਈ ਲਿਫਟ ਇਰੀਗੇਸ਼ਨ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ 5000 ਸਾਲ ਪੁਰਾਣੀ ਸੱਭਿਅਤਾ ਵਾਲੇ ਰੂਪਨਗਰ ਦੇ ਵਿਕਾਸ ਲਈ ਪੰਜਾਬ ਸਰਕਾਰ ਵਿਸ਼ੇਸ਼ ਯਤਨ ਕਰ ਰਹੀ ਹੈ। ਸਪੀਕਰ ਵਲੋਂ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵਲੋਂ ਜਿੱਥੇ ਕੀਤੀ ਪਰੇਡ ਦਾ ਨਿਰੀਖਣ ਕੀਤਾ ਗਿਆ ਉਥੇ ਹੀ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਸੀਨੀਅਰ ਅਤੇ ਜੂਨੀਅਰ, ਸਕੂਲੀ ਬੱਚਿਆਂ, ਸਾਬਕਾ ਸੈਨਿਕਾਂ ਅਤੇ ਗਰਲਜ਼ ਗਾਈਡਜ਼ ਦੀਆਂ ਟੁਕੜੀਆਂ ਵਲੋਂ ਹਿੱਸਾ ਲਿਆ। ਸਮੁੱਚੇ ਮਾਰਚ ਪਾਸਟ ਦੀ ਅਗਵਾਈ ਪੀ.ਪੀ.ਐਸ.ਅਧਿਕਾਰੀ ਨਵਰੀਤ ਸਿੰਘ ਵਲੋਂ ਕੀਤੀ ਗਈ। ਸਮਾਗਮ ਦੌਰਾਨ ਆਜਾਦੀ ਘੁਲਾਟੀਆਂ ਅਤੇ ਸੰਘਰਸ਼ੀ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਪੀਕਰ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ- ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੰਦਾ ਸੱਭਿਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਤਲੁਜ ਪਬਲਿਕ ਸਕੂਲ ਰੂਪਨਗਰ, ਐਸ.ਕੇ.ਐਸ.ਅਕੈਡਮੀ ਰੂਪਨਗਰ, ਜੂਨੀਅਰ ਇੰਟਰਨੈਸ਼ਨਲ ਪਬਲਿਕ ਸਕੂਲ, ਸ਼੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਕੱਟਲੀ, ਸਰਕਾਰੀ ਕੰਨਿਆ ਸੀ.ਸੈਕ.ਸਕੂਲ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ। ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੰਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ ਜਿੰਨਾਂ ਵਿਚ ਮੁੱਖ ਤੌਰ ਤੇ ਸਾਂਝ ਕੇਂਦਰ, ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਰੈਡ ਕਰਾਸ, ਪੀ.ਐਸ.ਪੀ.ਸੀ.ਐਲ., ਵਣ ਵਿਭਾਗ, ਮੱਛੀ ਪਾਲਣ ਵਿਭਾਗ, ਮਾਰਕਫੈਡ, ਖੇਤੀ ਵਿਭਾਗ, ਮਗਨਰੇਗਾ,ਆਈ.ਟੀ.ਆਈ. ਰੋਪੜ ਦੀਆਂ ਝਾਂਕੀਆਂ ਆਦਿ ਸ਼ਾਮਲ ਸਨ। ਮੁੱਖ ਮਹਿਮਾਨ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਇਸ ਤੋਂ ਇਲਾਵਾ ਮਾਈ ਭਾਗੋ ਵਿਦਿਆ ਯੋਜਨਾ ਤਹਿਤ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੁੰ ਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਮੁੱਖ ਤੌਰ ਤੇ ਡਵੀਜ਼ਨਲ ਕਮਿਸ਼ਨਰ ਆਰ.ਕੇ. ਕੌਸ਼ਿਕ, ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ, ਐਸ.ਐਸ.ਪੀ. ਸਵਪਨ ਸ਼ਰਮਾ, ਰਵਦੀਪ ਸਿੰਘ ਹੁੰਦਲ ਵਧੀਕ ਸ਼ੈਸ਼ਨ ਜੱਜ, ਮਦਨ ਲਾਲ ਸਿਵਲ ਜੱਜ, ਹਰਸਿਮਰਨਜੀਤ ਸਿੰਘ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਹੋਰ ਜੁਡੀਸ਼ਅਲ ਅਧਿਕਾਰੀ, ਰੂਪਨਗਰ ਕਾਂਗਰਸ ਦੇ ਜ਼ਿਲਾ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਅਤੇ ਜ਼ਿਲੇ ਦੇ ਵਂੱਖ- ਵੱਖ ਅਧਿਕਾਰੀ ਹਾਜ਼ਰ ਸਨ।