Rozgar Mela

Rozgar Mela Advance Press Note Dt 12th November 2018
Office of District Public Relations Officer, Rupnagar
ਰੂਪਨਗਰ, 12 ਨਵੰਬਰ-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ ਘਰ ਰੋਜ਼ਗਾਰ ਸਕੀਮ ਤਹਿਤ 12 ਤੋਂ 22 ਨਵੰਬਰ ਤੱਕ ਸਾਰੇ ਜਿਲ੍ਹਿਆਂ ਵਿੱਚ ਮੈਗਾ ਜਾਬ ਫੇਅਰ ਲਗਾਏ ਜਾ ਰਹੇ ਹਨ,ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
ਇਸ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਰੂਪਨਗਰ ਵਿਖੇ ਵੀ ਮੈਗਾ ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇੰਨਾ ਮੇਲਿਆਂ ਦੇ ਸੁਚੱਜੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਸੁਮੀਤ ਜਾਰੰਗਲ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੁਮ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਸ਼੍ਰੀ ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ),ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ, ਸ਼੍ਰੀ ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ), ਸ਼੍ਰੀ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਜਨਰੇਸ਼ਨ ਅਫਸਰ ਅਤੇ ਨਿਯੋਜਕ ਹਾਜਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦਸਿਆ ਕਿ 14 ਅਤੇ 15 ਨਵੰਬਰ ਨੂੰ ਸਰਕਾਰੀ ਆਈ.ਟੀ.ਆਈ. ਰੂਪਨਗਰ, 16 ਨਵੰਬਰ ਨੂੰ ਸ਼ਿਵਾਲਿਕ ਫਾਰਮੇਸੀ ਕਾਲਜ ਨੰਗਲ ਅਤੇ 20 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਮਿਨੀ ਸਕੱਤਰੇਤ) ਰੂਪਨਗਰ ਵਿਖੇ ਮੈਗਾ ਰੋਜਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਰੋਜਗਾਰ ਤੇ ਜਨਰੇਸ਼ਨ ਅਫਸਰ ਨੂੰ ਇੰਨਾ ਮੇਲਿਆ ਦੇ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ। ਉਨਾਂ ਇਹ ਵੀ ਕਿਹਾ ਕਿ ਇੰਨਾ ਮੇਲਿਆਂ ਦੌਰਾਨ ਨਿਯੋਜਕਾਂ ਅਤੇ ਰੋਜ਼ਗਾਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਉਨ੍ਹਾਂ ਨੋਕਰੀ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇੰਨਾਂ ਮੇਲਿਆਂ ਦਾ ਲਾਭ ਉਠਾਉਣ ਅਤੇ ਇੰਨਾ ਮੇਲਿਆਂ ਦੌਰਾਨ ਉਹ ਸਵੇਰੇ 10 ਵਜੇ ਮੁਕੰਮਲ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਸਮੇਤ ਫੋਟੋ ਕਾਪੀਆਂ ਅਤੇ ਬਾਇਓ ਡਾਟਾ ਲੈਕੇ ਉੱਕਤ ਸਥਾਨਾਂ ਤੇ ਪਹੁੰਚਣ।ਉਨ੍ਹਾਂ ਇਹ ਵੀ ਦਸਿਆ ਕਿ ਇੰਨਾਂ ਮੇਲਿਆਂ ਦੌਰਾਨ ਲਗਭੱਗ 35 ਕੰਪਨੀਆਂ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਦੇਣ ਲਈ ਮੌਜੂਦ ਰਹਿਣਗੀਆਂ।