Rozghar Mela at ITI Ropar

Publish Date : 15/11/2018
Rozgar Mela at ITI Ropar

Rozghar Mela at ITI Ropar Press Note dt 14th Nov 2018

Office of District Public Relations Officer, Rupnagar

ਆਈ.ਟੀ.ਆਈ. ਲੜਕੇ ਵਿੱਚ ਰੁਜ਼ਗਾਰ ਮੇਲਾ ਪ੍ਰੈਸ ਨੋਟ ਮਿਤੀ 14 ਨਵੰਬਰ, 2018

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ।

ਰੂਪਨਗਰ, 12 ਨਵੰਬਰ-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਥਾਨਕ ਆਈ.ਟੀ.ਆਈ. ਲੜਕੇ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰੁਜ਼ਗਾਰ ਮੇਲਾ ਲਗਾਇਆ ਗਿਆ । ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਨੇ ਕੀਤਾ। ਇਸ ਮੌਕੇ ਸ਼੍ਰੀ ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਸ਼੍ਰੀ ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ), ਸ਼੍ਰੀ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਜਨਰੇਸ਼ਨ ਅਫਸਰ ਅਤੇ ਉਦਮੀ ਹਾਜਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਘਰ ਘਰ ਰੁਜ਼ਗਾਰ ਮਿਸ਼ਨ ਸਕੀਮ ਬੇਰੁਜ਼ਗਾਰ ਨੌਜਵਾਨਾਂ ਲਈ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਸਹਾਈ ਸਿੱਧ ਹੋ ਰਹੀ ਹੈ ਇਨ੍ਹਾਂ ਮੇਲਿਆਂ ਵਿੱਚ ਵੱਖ ਵੱਖ ਕੰਪਨੀਆਂ ਸ਼ਿਰਕਤ ਕਰਦੀਆਂ ਹਨ ਅਤੇ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਂਦੀਆਂ ਹਨ ਇਹ ਮੇਲੇ ਰੁਜ਼ਗਾਰ ਹਾਸਿਲ ਕਰਨ ਵਾਲੇ ਨੌਜ਼ਵਾਨਾਂ ਅਤੇ ਸਨਅਤਕਾਰਾਂ ਲਈ ਇੱਕ ਪਲੇਟਫਾਰਮ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕੱਲ 15 ਨਵੰਬਰ ਨੂੰ ਵੀ ਇਸੇ ਸਥਾਨ ਤੇ ਉਦਮੀ ਹਾਜਰ ਰਹਿਣਗੇ ਇਸ ਲਈ ਬੇਰੁਜ਼ਗਾਰ ਵਿਅਕਤੀਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਦੇ ਹੋਏ ਇਸ ਦਾ ਲਾਭ ਲੈਣਾ ਚਾਹੀਦਾ ਹੈ।ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਜਨਰੇਸ਼ਨ ਦਫਤਰ ਵਿਖੇ ਆ ਕੇ ਆਪਣੀ ਰਜਿਸਟਰੇਸ਼ਨ ਕਰਾਉਣ ।ਉਨ੍ਹਾਂ ਮੇਲੇ ਵਿੱਚ ਵੱਖ ਵੱਖ ਉਦਮੀਆਂ ਵੱਲੋਂ ਰੁਜ਼ਗਾਰ ਮੁਹੱਇਆ ਕਰਾਉਣ ਲਈ ਵੱਖ ਵੱਖ ਕਮਰਿਆਂ ਵਿੱਚ ਲਗਾਏ ਸਟਾਲਾਂ ਦਾ ਖੁਦ ਦੌਰਾ ਵੀ ਕੀਤਾ ਅਤੇ ਉੱਦਮੀਆਂ ਨੂੰ ਪ੍ਰੇਰਣਾ ਕੀਤੀ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਇਆ ਕਰਾਉਣ ।ਉਨ੍ਹਾਂ ਇਹ ਵੀ ਦੱਸਿਆ ਕਿ 16 ਨਵੰਬਰ ਨੂੰ ਨੰਗਲ ਵਿਖੇ ਵੀ ਇੱਕ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਨੇ ਦੱਸਿਆ ਕਿ ਅੱਜ ਦੇ ਇਸ ਮੇਲੇ ਦੌਰਾਨ 22 ਨਾਮੀ ਕੰਪਨੀਆਂ ਨੇ ਹਿੱਸਾ ਲਿਆ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ।ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਜਨਰੇਸ਼ਨ ਦਫਤਰ ਵਿਖੇ ਲੱਗਭਗ 7000 ਬੇਰੁਜ਼ਗਾਰ ਨੌਜਵਾਨਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ।