Rupnagar Jail was searched under Operation Satrak
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦੀ ਤਲਾਸ਼ੀ ਕੀਤੀ ਗਈ
ਰੂਪਨਗਰ, 2 ਅਗਸਤ: ਜੇਲ੍ਹਾਂ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਅੱਜ ਡੀ.ਆਈ.ਜੀ. ਜੇਲ੍ਹ ਹੈੱਡਕੁਆਟਰ ਚੰਡੀਗੜ੍ਹ ਸੁਰਿੰਦਰ ਸਿੰਘ ਸੈਣੀ ਅਤੇ ਐਸ.ਐਸ.ਪੀ ਰੂਪਨਗਰ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਅਧੀਨ ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦਾ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਸੂਬੇ ਦੇ ਸਾਰੀਆਂ ਪੰਜਾਬ ਭਰ ਦੀਆਂ 25 ਜੇਲ੍ਹਾਂ ਵਿੱਚ ਇਹ ਸਰਚ ਅਭਿਆਨ ਪੰਜਾਬ ਪੁਲੀਸ ਅਤੇ ਜੇਲ੍ਹ ਵਿਭਾਗ ਦੀ ਮੱਦਦ ਨਾਲ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਰਚ ਅਭਿਆਨ ਦੌਰਾਨ ਜੇਲ੍ਹ ਵਿੱਚ ਸਾਰੀਆਂ ਬੈਰਕਾਂ ਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨਸ਼ਾ ਪਦਾਰਥ ਫੜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤਲਾਸ਼ੀ ਦੌਰਾਨ ਰੂਪਨਗਰ ਜੇਲ੍ਹ ਮੁਕੰਮਲ ਤੌਰ ਉਤੇ ਠੀਕ ਪਾਈ ਗਈ ਜਿੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਗੈਰ-ਕਾਨੂੰਨੀ ਵਸਤੂ ਨਹੀਂ ਫੜੀ ਗਈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਤਲਾਸ਼ੀ ਅਭਿਆਨ ਚਲਦੇ ਰਹਿਣਗੇ।
ਇਸ ਮੌਕੇ ਗੱਲ ਕਰਦਿਆਂ ਐਸ.ਐਸ.ਪੀ ਨੇ ਕਿਹਾ ਕਿ ਅੱਜ ਸਤੱਰਕ ਅਭਿਆਨ ਤਹਿਤ ਵੱਡੇ ਪੱਧਰ ਉਤੇ ਪੁਲਿਸ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਤਲਾਸ਼ੀ ਲਈ ਗਈ ਹੈ। ਜੇਲ੍ਹਾਂ ਲਈ ਪੰਜਾਬ ਪੁਲਿਸ ਦੀ ਵੱਖਰੀ ਟੀਮ ਵੀ ਬਣਾਈ ਜਾ ਰਹੀ ਹੈ ਜੋ ਕੇਵਲ ਜੇਲ੍ਹਾਂ ਦੇ ਮਾਮਲਿਆਂ ਦੀ ਹੀ ਤਫਤੀਸ਼ ਕਰੇਗੀ ਜੋ ਪੜਤਾਲ ਮੁਕੰਮਲ ਕਰਕੇ ਦੋਸ਼ੀਆਂ ਨੂੰ ਸਜਾ ਦਿਵਾਉਣਾ ਯਕੀਨੀ ਕਰੇਗੀ।
ਇਸ ਮੌਕੇ ਐਸ.ਪੀ ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ, ਜੇਲ੍ਹ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਰੂਪਨਗਰ ਗੁਰਨਾਮ ਲਾਲ, ਡੀ.ਐਸ.ਪੀ (ਸਥਾਨਕ) ਗੁਰਮੀਤ ਸਿੰਘ, ਡੀ.ਐਸ.ਪੀ(ਡੀ) ਤਲਵਿੰਦਰ ਸਿੰਘ, ਡੀ.ਐਸ.ਪੀ. (ਸਾਈਬਰ ਕ੍ਰਾਈਮ) ਸਿਮਰਨਜੀਤ ਸਿੰਘ, ਡਿਪਟੀ ਸੁਪਰਡੈਂਟ ਅਨਮੋਲਜੀਤ ਸਿੰਘ ਸਮੇਤ ਰੂਪਨਗਰ ਪੁਲਿਸ ਦੇ ਵੱਡੀ ਗਿਣਤੀ ਵਿਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।