Rupnagar police arrest 3 people including drug dealers with 10 grams of narcotic powder
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ
ਰੂਪਨਗਰ ਪੁਲਿਸ ਵੱਲੋਂ 10 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 3 ਵਿਅਕਤੀ ਗ੍ਰਿਫ਼ਤਾਰ
ਰੂਪਨਗਰ, 12 ਸਤੰਬਰ: ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਧੀਨ ਨਸ਼ਾ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਹੋਰ ਵਿਅਕਤੀ ਤੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀਆਂ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਥਾਣਾ ਸਿਟੀ ਰੂਪਨਗਰ ਪੁਲਿਸ ਵੱਲੋਂ ਮੋਨੂੰ ਉਰਫ਼ ਮਿੱਠਾ ਵਾਸੀ ਕਿਰਾਏਦਾਰ ਰਾਜੂ ਸਤਿਆਲ ਮੁਹੱਲਾ ਚਾਰ ਹੱਟੀਆਂ ਰੂਪਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦਾ ਆਦੀ ਕਲਭੂਸ਼ਣ ਵਾਸੀ ਪਿੰਡ ਅਗੰਮਪੁਰ ਅਤੇ ਥਾਣਾ ਕੀਰਤਪੁਰ ਸਾਹਿਬ ਵੱਲੋਂ ਨਸ਼ਾ ਕਰਨ ਦਾ ਆਦੀ ਅੰਕੁਰ ਜੈਸਵਾਲ ਵਾਸੀ ਪਿੰਡ ਇਦੌਲੀ ਥਾਣਾ ਗਗਰੈਟ, ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ।
ਪੁਲਿਸ ਵੱਲੋਂ ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਸਮਾਜਿਕ ਤੱਤਾਂ ’ਤੇ ਨਕੇਲ ਕੱਸਣ ਲਈ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀਆਂ ਕੀਤੀਆਂ ਗਈਆਂ, ਜਿਨ੍ਹਾਂ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।
ਐਸ.ਐਸ.ਪੀ. ਰੂਪਨਗਰ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਲਈ ਪੁਲਿਸ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ ਜਾਂ ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 (ਵਟਸਐਪ ਚੈਟਬਾਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।